ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਹੋਈ ਮੀਟਿਗ, ਮੁੱਖ ਮੰਗਾਂ ‘ਤੇ ਬਣੀ ਸਹਿਮਤੀ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੱਚੇ ਅਧਿਆਪਕਾਂ ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅਧਿਆਪਕਾਂ ਅਤੇ ਸਰਕਾਰ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਇਸ ਬਾਰੇ ਕੱਚੇ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਭਵਨ ਵਿੱਚ ਸਾਡੀ ਮੀਟਿੰਗ ਹੋਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਮੁੱਖ ਮੰਗਾਂ ਵਿੱਚ ਦਸ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ, ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਅਤੇ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰਨ ਵਾਲੇ ਅਧਿਅਪਕਾਂ ਦੇ ਵੇਤਨ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਿਆ ਮੰਤਰੀ ਨੇ ਵਿਸਵਾਸ਼ ਦਿੱਤਾ ਕਿ ਮਹੀਨੇ ਦੇ ਵਿਚ ਮਸਲਾ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘੱਟ ਤਨਖਾਹ ਵਾਲੇ ਅਧਿਆਪਕਾਂ ਦੀਆਂ ਮੰਗਾਂ ਨੂੰ ਮੰਨਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਰਕਾਰ ਵੱਲੋਂ ਦਿੱਤੇ ਭਰੋਸਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਾਂ। ਇਹ ਵੀ ਪੜ੍ਹੋ:ਡਾ. ਸਤਬੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ -PTC News