ਸਰਹੱਦ 'ਤੇ ਡਰੋਨ ਦੇਖੇ ਜਾਣ ਮਗਰੋਂ ਸਰਚ ਮੁਹਿੰਮ ਹੋਈ ਸ਼ੁਰੂ
ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ 'ਚ ਬੀ.ਐੱਸ.ਐੱਫ ਦੀ ਪੈਂਦੀ ਪੋਸਟ 'ਤੇ ਬੀਤੀ ਦੇਰ ਰਾਤ ਡਰੋਨ ਨੂੰ ਦੇਖ ਕੇ ਸਰਹੱਦ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਗੁਰਦਾਸਪੁਰ ਜ਼ਿਲ੍ਹੇ ਵਿਚ ਬੀ.ਐਸ.ਐਫ ਦੀ ਪੈਂਦੀ ਆਦੀਆਂ ਪੋਸਟ ਉਤੇ ਬੀਤੀ ਦੇਰ ਰਾਤ ਇਕ ਪਾਕਿਸਤਾਨੀ ਡਰੋਨ ਨੇ 4 ਵਾਰ ਭਾਰਤੀ ਸਰਹੱਦ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਪਰ ਬੀ.ਐਸ.ਐਫ ਦੇ ਜਵਾਨਾਂ ਨੇ ਉਸ 'ਤੇ 165 ਰਾਊਂਡ ਫਾਇਰ ਕੀਤੇ।
ਇਸ ਤੋਂ ਬਾਅਦ ਇਹ ਡਰੋਨ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਰਹੱਦ ਨਾਲ ਲੱਗਦੇ ਇਲਾਕਿਆਂ 'ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਬੀ.ਐਸ.ਐਫ ਦੇ ਉਚ ਅਧਿਕਾਰੀਆਂ ਤੇ ਪੁਲਿਸ ਦੇ ਉਚ ਅਧਿਕਾਰੀਆਂ ਵਿਚਾਲੇ ਉਚ ਪੱਧਰੀ ਮੀਟਿੰਗ ਚੱਲ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਬੀ.ਐਸ.ਐਫ ਦੇ ਜਵਾਨਾਂ ਨੇ ਆਦੀਆਂ ਚੌਂਕੀ 'ਤੇ ਇਕ ਪਾਕਿਸਤਾਨੀ ਡਰੋਨ ਦੇਖਿਆ ਜਿਸ ਤੋਂ ਬਾਅਦ ਬੀ.ਐਸ.ਐਫ ਦੇ ਜਵਾਨਾਂ ਨੇ ਇਸ 'ਤੇ ਗੋਲੀਬਾਰੀ ਕੀਤੀ। ਇਸ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ 'ਤੇ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।
ਚਾਰ ਵਾਰ ਮੁੜ-ਮੁੜ ਦਾਖ਼ਲ ਹੋਇਆ ਜਿਸ ਤੋਂ ਬਾਅਦ ਬੀ.ਐਸ.ਐਫ ਦੇ ਜਵਾਨਾਂ ਨੇ ਇਸ 'ਤੇ 165 ਗੋਲ਼ੀਆਂ ਚਲਾਈਆਂ, ਜਿਸ ਤੋਂ ਬਾਅਦ ਇਹ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ ਅਤੇ ਸਵੇਰ ਤੋਂ ਹੀ ਸਰਹੱਦ ਨਾਲ ਲੱਗਦੇ ਇਲਾਕਿਆਂ 'ਚ ਪੁਲਿਸ ਮੁਲਾਜ਼ਮਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਸਰਹੱਦ ਦੀ ਸੁਰੱਖਿਆ ਨੂੰ ਲੈ ਕੇ ਬੀਐਸਐਫ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸਰਹੱਦ ਉਤੇ ਸੁਰੱਖਿਆ ਪ੍ਰਬੰਧ ਪੁਖ਼ਤਾ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਆਧੁਨਿਕ ਤਕਨੀਕ ਉਤੇ ਜ਼ੋਰ ਦਿੱਤਾ ਗਿਆ।
ਇਹ ਵੀ ਪੜ੍ਹੋ : ਬਹਿਸ ਤੋਂ ਬਾਅਦ ਨੌਜਵਾਨਾਂ 'ਤੇ ਕੀਤੀ ਫਾਇਰਿੰਗ, ਲੋਕਾਂ ਨੇ ਬਣਾਇਆ ਬੰਧਕ