ਡੀਸੀ ਦਫ਼ਤਰ ਅੱਗੇ ਪਰਾਲੀ ਸੁੱਟ ਕੇ ਕੀਤਾ ਅਨੋਖਾ ਪ੍ਰਦਰਸ਼ਨ
ਬਠਿੰਡਾ : ਪੰਜਾਬ ਵਿਚ ਪਰਾਲੀ ਕਿਸਾਨਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ। ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਬਠਿੰਡਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪਰਾਲੀ ਸੁੱਟ ਕੇ ਅਨੋਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦਾ ਕੋਈ ਹੱਲ ਨਹੀਂ ਕਰ ਰਹੀ, ਜਿਸ ਕਾਰਨ ਮਜਬੂਰਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣੀ ਪੈ ਰਹੀ ਹੈ ਪਰ ਅੱਜ ਕਿਸਾਨਾਂ ਵੱਲੋਂ ਡੀਸੀ ਦਫਤਰ ਦੇ ਬਾਹਰ ਪਰਾਲੀ ਨੂੰ ਸੁੱਟ ਕੇ ਪ੍ਰਦਰਸ਼ਨ ਕਰਨ ਦਾ ਮਕਸਦ ਸਰਕਾਰ ਦੇ ਕੰਨਾਂ ਤੱਕ ਆਪਣੀ ਜਾਵਾਜ਼ ਨੂੰ ਪਹੁੰਚਾਉਣਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਜੇ 5 ਤੋਂ 6 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਨਾ ਦਿੱਤੀ ਗਈ ਤਾਂ ਅੱਗੇ ਵੀ ਪਰਾਲੀ ਨੂੰ ਅੱਗ ਲਗਾਉਂਦੇ ਰਹਿਣਗੇ। ਇਸ ਤਰ੍ਹਾਂ ਅਨੋਖੇ ਢੰਗ ਨਾਲ ਪ੍ਰਸ਼ਾਸਨਿਕ ਦਫ਼ਤਰ ਦੇ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। ਕਿਰਤੀ ਕਿਸਾਨ ਯੂਨੀਅਨ (KIRTI KISAN UNION) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ ਹੈ, ਜਿਸ ਤਹਿਤ ਕਿਸਾਨ ਆਪਣੀ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਪਰਾਲੀ ਦਾ ਕੋਈ ਬਦਲਵਾਂ ਪ੍ਰਬੰਧ ਨਾ ਕੀਤਾ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਉਲੀਕਣ ਨੂੰ ਮਜਬੂਰ ਹੋਣਗੇ । -PTC News ਇਹ ਵੀ ਪੜ੍ਹੋ : ਬਾਜਵਾ ਨੇ ਕੁਲਤਾਰ ਸਿੰਘ ਸੰਧਵਾ 'ਤੇ ਆਪਣੀਆਂ ਸੰਵਿਧਾਨਿਕ ਜ਼ਿੰਮੇਵਾਰੀਆਂ ਤੋਂ ਭੱਜਣ ਦੇ ਲਾਏ ਇਲਜ਼ਾਮ