ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਜਿੱਤੇ
ਨਾਭਾ: ਨਾਭਾ-109 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਕੰਨੂੰ ਗਰਗ ਨੇ ਦੱਸਿਆ ਕਿ ਨਾਭਾ ਹਲਕੇ ਵਿੱਚ ਕੁਲ ਪਈਆਂ 142264 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਕੁਲ 82053 ਵੋਟਾਂ ਪ੍ਰਾਪਤ ਕਰਕੇ ਅਤੇ 52371 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਬਾਬੂ ਕਬੀਰ ਦਾਸ ਨੂੰ 29453 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਨੂੰ 18251 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਗੁਰਪ੍ਰੀਤ ਸਿੰਘ ਸ਼ਾਹਪੁਰ ਨੂੰ 6444 ਵੋਟਾਂ ਮਿਲੀਆਂ।
ਉਨ੍ਹਾਂ ਕਿਹਾ ਕਿ ਸੀ.ਪੀ.ਆਈ. ਦੇ ਕਸ਼ਮੀਰ ਸਿੰਘ ਗਦਾਈਆ ਨੂੰ 895 ਵੋਟਾਂ ਅਤੇ ਸਮਾਜਵਾਦੀ ਪਾਰਟੀ ਦੇ ਸਿਮਰਨਜੀਤ ਸਿੰਘ ਨੂੰ 394 ਵੋਟਾਂ ਪ੍ਰਾਪਤ ਹੋਈਆਂ। ਜਦਕਿ ਆਜ਼ਾਦ ਉਮੀਦਵਾਰ ਬਰਿੰਦਰ ਕੁਮਾਰ ਨੂੰ 3014, ਗੁਲਜ਼ਾਰ ਖੰਨਾ ਨੂੰ 474, ਕੁਲਵੰਤ ਸਿੰਘ ਨੂੰ 417 ਵੋਟਾਂ ਅਤੇ ਨੋਟਾ ਨੂੰ 1424 ਵੋਟਾਂ ਪ੍ਰਾਪਤ ਹੋਈਆ ਹਨ।
ਹਲਕਾ ਸਨੌਰ
114 ਦੇ ਰਿਟਰਨਿੰਗ ਅਧਿਕਾਰੀ-ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਹਲਕੇ ਵਿੱਚ ਕੁਲ ਪਈਆਂ 165017 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਨੇ 83893 ਵੋਟਾਂ ਪ੍ਰਾਪਤ ਕਰਕੇ 49122 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਸ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ 34771 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਹਰਿੰਦਰਪਾਲ ਸਿੰਘ ਹੈਰੀਮਾਨ ਨੂੰ 25408 ਵੋਟਾਂ ਅਤੇ ਪੰਜਾਬ ਲੋਕ ਕਾਂਗਰਸ ਦੇ ਬਿਕਰਮਜੀਤ ਇੰਦਰ ਸਿੰਘ ਚਹਿਲ ਨੂੰ 9223 ਵੋਟਾਂ ਮਿਲੀਆਂ।
ਉਨ੍ਹਾਂ ਹੋਰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਵਿਕਰਮਜੀਤ ਸਿੰਘ ਨੂੰ 4935 ਵੋਟਾਂ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਨਵਜੋਤ ਸਿੰਘ ਨੂੰ 983 ਵੋਟਾਂ ਮਿਲੀਆਂ। ਜਦੋਂਕਿ ਆਜ਼ਾਦ ਉਮੀਦਵਾਰ ਅਜੇ ਕੁਮਾਰ ਨੂੰ 136, ਸੁਰਿੰਦਰ ਸਿੰਘ ਨੂੰ 213, ਹਰਮੀਤ ਸਿੰਘ ਮੁਰਾਦਮਾਜਰਾ ਨੂੰ 338, ਗੁਰਪ੍ਰੀਤ ਸਿੰਘ ਨੂੰ 326, ਜਗਦੇਵ ਸਿੰਘ ਨੂੰ 348, ਜਤਿੰਦਰ ਨੂੰ 727, ਬੂਟਾ ਸਿੰਘ ਸ਼ਾਦੀਪੁਰ ਨੂੰ 1620, ਮੋਹਨ ਲਾਲ ਘੜਾਮ ਵਾਲੇ ਨੂੰ 469 ਵੋਟਾਂ ਪ੍ਰਾਪਤ ਹੋਈਆਂ ਅਤੇ ਨੋਟਾ ਨੂੰ 1627 ਵੋਟਾਂ ਮਿਲੀਆਂ।
-PTC News