ਆਮ ਆਦਮੀ ਪਾਰਟੀ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਗਜੇਂਦਰ ਸਿੰਘ ਸ਼ੇਖਾਵਤ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਆਗੂ ਗਜੇਂਦਰ ਸ਼ੇਖਾਵਰ ਨੇ ਪ੍ਰੈਸ ਵਾਰਤਾ ਕੀਤੀ । ਇਸ ਮੌਕੇ ਉਨ੍ਹਾਂ ਨੇ ਕਾਂਗਰਸ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਦੇ ਮੈਨੀਫੋਸਟੋ ਵਿੱਚ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਵੱਲੋਂ ਜੋ ਵਾਅਦੇ ਕੀਤੇ ਗਏ ਹਨ ਉਹ ਕਿਵੇਂ ਪੂਰੇ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਦੇ ਆਗੂ ਨੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨਾਲ ਬਦਸਲੂਕੀ ਕੀਤੀ ਸੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਹਰ ਵਿਅਕਤੀ ਦਾ ਸਰੋਪਾ ਦੇ ਕੇ ਸਵਾਗਤ ਕਰਦੀ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਦੀਆਂ ਨੀਤੀਆਂ ਧਰਮ ਨਿਰਪੱਖ ਹਨ ਅਤੇ ਪਾਰਟੀ ਸਾਰੇ ਧਰਮ ਦੇ ਲੋਕਾਂ ਦਾ ਸਨਮਾਨ ਕਰਦੀ ਹੈ। ਇਸ ਮੌਕੇ ਗਜੇਂਦਰ ਸਿੰਘ ਸ਼ੇਖਾਵਤ ਦਾ ਕਹਿਣਾ ਹੈ ਕਿ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਕੇ ਪਛਤਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਵਿੱਚ ਕੋਈ ਵਿਕਾਸ ਨਹੀਂ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਆਉਣ ਤੇ 1ਲੱਖ ਤੋਂ ਵਧੇਰੇ ਨੌਕਰੀਆਂ ਦੇਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੰਨੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਤੁਸੀਂ ਦਿੱਲੀ ਜਾ ਕੇ ਵੇਖੋ ਉੱਥੇ ਦੀਆਂ ਸੜਕਾਂ ਦਾ ਕੀ ਹਾਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਪੰਜਾਬ ਪੱਖੀ ਨਹੀਂ ਹੈ। ਇਹ ਵੀ ਪੜ੍ਹੋ:ਪੰਜਾਬ ਨੂੰ ਧਰਮ ਦੇ ਨਾਂਅ 'ਤੇ ਵੰਡਣਾ ਚਾਹੁੰਦਾ ਹੈ ਕੇਜਰੀਵਾਲ: ਸੰਯੁਕਤ ਸਮਾਜ ਮੋਰਚਾ -PTC News