ਆਮ ਆਦਮੀ ਪਾਰਟੀ ਦੇ ਸਹੁੰ ਚੁੱਕ ਸਮਾਗਮ 'ਤੇ ਖ਼ਰਚ ਹੋਣਗੇ 2 ਕਰੋੜ ਰੁਪਏ
ਚੰਡੀਗੜ੍ਹ : ਪੰਜਾਬ ਵਿਧਾਨ ਚੋਣਾ ਵਿੱਚ 92 ਸੀਟਾਂ ਦੀ ਇਤਿਹਾਸਕ ਜਿੱਤ ਨਾਲ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਗਈ ਹੈ। ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਪਾਰਟੀ ਦੇ ਸਹੁੰ ਚੁੱਕ ਸਮਾਗਮ ਉਤੇ 2 ਕਰੋੜ ਰੁਪਏ ਖ਼ਰਚ ਹੋਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁਕ ਸਮਾਗਮ ਉਤੇ ਤਕਰੀਬਨ 2 ਕਰੋੜ ਰੁਪਏ ਖ਼ਰਚ ਹੋਣਗੇ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪੁੱਜਣ ਦੀ ਉਮੀਦ ਹੈ। ਪ੍ਰਸ਼ਾਸਨ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਵਿੱਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ 2 ਕਰੋੜ ਦੀ ਮਨਜ਼ੂਰੀ ਦਿੱਤੀ ਹੈ। ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਹੋਈ ਸੀ। ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ 17 ਮੰਤਰੀ ਨਵੀਂ ਕੈਬਨਿਟ ਵਿੱਚ ਹੋਣਗੇ। ਰਾਜਪਾਲ ਨਾਲ ਮੁਲਾਕਾਤ ਪਿੱਛੋਂ ਭਗਵੰਤ ਮਾਨ ਨੇ ਕਿਹਾ ਕਿ 16 ਮਾਰਚ ਨੂੰ ਸਿਰਫ਼ ਉਹ ਹੀ ਨਹੀਂ ਬਲਕਿ ਪੰਜਾਬ ਦੀ ਖੁਸ਼ਹਾਲੀ ਲਈ ਪੂਰੇ ਪੰਜਾਬ ਦੇ ਲੋਕ ਸਹੁੰ ਚੁੱਕਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਹੁੰ ਚੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਬੀਤੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਪਣੀ ਪਾਰਟੀ ਦੀ ਹੋਈ ਹਾਰ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਕੈਬਨਿਟ ਨੇ ਆਪਣੇ ਕਾਰਜਕਾਲ ਦੀ ਆਖਰੀ ਮੀਟਿੰਗ ਕਰਕੇ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਸੀ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁਕ ਸਮਾਗਮ ਉਤੇ ਤਕਰੀਬਨ 2 ਕਰੋੜ ਰੁਪਏ ਖਰਚ ਹੋਣਗੇ। ਇਸ ਬਾਰੇ ਵਿੱਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ 2 ਕਰੋੜ ਦੀ ਮਨਜ਼ੂਰੀ ਦਿੱਤੀ ਹੈ। ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ 'ਚ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ 'ਆਪ'