ਕਿਸਾਨਾਂ ਦੇ ਵਾਰੰਟ ਜਾਰੀ ਕਰ ਕੇ 'ਆਪ' ਵੀ ਪਿਛਲੀਆਂ ਸਰਕਾਰਾਂ ਦੀ ਰਾਹ ਪਈ : ਕਿਰਤੀ ਕਿਸਾਨ ਯੂਨੀਅਨ
ਚੰਡੀਗੜ੍ਹ: ਕਿਰਤੀ ਕਿਸਾਨ ਯੂਨੀਅਨ ਨੇ ਕਰਜ਼ਾਈ ਕਿਸਾਨਾਂ ਦੇ ਗ੍ਰਿਫਤਾਰੀ ਵਰੰਟਾਂ ਦਾ ਗੰਭੀਰ ਨੋਟਿਸ ਲੈਂਦਿਆ ਇਹਨਾਂ ਨੂੰ ਫੌਰੀ ਰੋਕਣ ਤੇ ਕਿਸਾਨਾਂ ਦੇ ਕਰਜ਼ੇ ਉਤੇ ਲੀਕ ਮਾਰਨ ਦੀ ਮੰਗ ਕਰਦਿਆਂ ਕਿਹਾ ਕਿ ਕਰਜ਼ੇ ਤੇ ਫਸਲ ਦੇ ਘੱਟ ਝਾੜ ਕਰ ਕੇ ਮੁਸ਼ਕਿਲ 'ਚ ਫਸੇ ਕਿਸਾਨਾਂ ਨੂੰ ਰਾਹਤ ਦੀ ਉਮੀਦ ਸੀ ਪਰ ਸਰਕਾਰ ਕਿਸਾਨਾਂ ਨੂੰ ਜੇਲ੍ਹ ਭੇਜਣ ਦੀ ਤਿਆਰੀ ਕਰ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਸਰਕਾਰਾਂ ਲਗਾਤਾਰ ਕਿਸਾਨਾਂ ਨੂੰ ਦਰੜਨ ਵਾਲੇ ਪਾਸੇ ਵਧ ਰਹੀਆਂ। Bhagwant Mann, Arrest Warrant " width="750" height="390" /> ਉਨ੍ਹਾਂ ਨੇ ਕਿਹਾ ਕਿ ਖੇਤੀ ਵਿਕਾਸ ਬੈਂਕ ਨੂੰ ਕਰਜ਼ ਮੁਆਫੀ ਤੋਂ ਬਾਹਰ ਰੱਖਣ ਬਾਰੇ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਸਾਨ ਜਥੇਬੰਦੀਆਂ ਨਾਲ ਆਖਰੀ ਮੀਟਿੰਗ ਦਾ ਵਾਅਦਾ ਕੀਤਾ ਸੀ ਕਿ ਖੇਤੀ ਵਿਕਾਸ ਬੈਂਕ ਨੂੰ ਕਰਜ਼ ਮੁਆਫੀ ਦੇ ਘੇਰੇ 'ਚ ਲਿਆਂਦਾ ਜਾਵੇਗਾ ਪਰ ਹੋ ਉਲਟ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਨੇ ਪਿਛਲੀ ਸਰਕਾਰ ਨੇ ਕਿਸਾਨਾਂ ਤੋ ਬੈਂਕਾਂ ਵੱਲੋਂ ਖਾਲੀ ਚੈਕ ਲੈਣ ਤੇ ਚੈਂਕ ਬਾਊਂਸ ਦੇ ਕੇਸ ਅਦਾਲਤਾਂ 'ਚ ਲਾਉਣ ਤੇ ਵੀ ਰੋਕ ਲਾਉਣ ਦਾ ਵਾਅਦਾ ਕੀਤਾ ਸੀ ਪਰ 20 ਹਜ਼ਾਰ ਦੇ ਕਰੀਬ ਕਿਸਾਨਾਂ ਤੇ ਅਦਾਲਤਾਂ 'ਚ ਕੇਸ ਚੱਲ ਰਹੇ ਹਨ ਤੇ ਸਜ਼ਾਵਾਂ ਦੇ ਡਰ 'ਚ ਕਿਸਾਨ ਜੀਅ ਰਹੇ ਹਨ ਤੇ ਹੁਣ ਆਪ ਸਰਕਾਰ ਵੱਲੋਂ ਹਜ਼ਾਰਾਂ ਕਿਸਾਨਾਂ ਦੇ ਗ੍ਰਿਫਤਾਰੀ ਵਰੰਟ ਸਾਬਿਤ ਕਰ ਰਹੇ ਹਨ 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਲਗਾਤਾਰਤਾ ਹੈ ਤੇ ਬਦਲਾਅ ਦੇ ਦਾਅਵੇ ਖੋਖਲੇ ਹਨ। ਇਹ ਵੀ ਪੜ੍ਹੋ:IIT ਮਦਰਾਸ 'ਚ ਕੋਰੋਨਾ ਦਾ ਧਮਾਕਾ, 12 ਲੋਕ ਆਏ ਪੌਜ਼ਟਿਵ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਰਜ਼ ਮੁਕਤੀ ਵਾਲੇ ਪਾਸੇ ਵਧਣਾ ਚਾਹੀਦਾ ਤੇ ਖੇਤੀ ਨੂੰ ਮੁਨਾਫੇ ਵਾਲਾ ਕਿੱਤਾ ਬਣਾਉਣ ਲਈ ਯਤਨ ਕਰਨੇ ਚਾਹੀਦੇ। ਉਨ੍ਹਾਂ ਨੇ ਕਿਹਾ ਦੁਨੀਆਂ ਭਰ 'ਚ ਅਨਾਜ ਦੇ ਸੰਕਟ ਦੇ ਬਾਵਜੂਦ ਭਾਰਤ ਇਸ ਸੰਕਟ ਤੋਂ ਬਚਿਆ ਹੋਇਆ ਜਿਸ ਵਿੱਚ ਪੰਜਾਬ ਦੀ ਕਿਸਾਨੀ ਦਾ ਅਹਿਮ ਰੋਲ ਹੈ ਮੁਲਕ ਨੂੰ ਸੰਕਟ 'ਚੋਂ ਕੱਢਣ ਵਾਲੇ ਕਿਸਾਨ ਜਦੋਂ ਖੁਦ ਸੰਕਟ 'ਚ ਹਨ ਤਾਂ ਸਰਕਾਰਾਂ ਨੁੁੂੰ ਉਨ੍ਹਾਂ ਨੂੰ ਸੰਕਟ 'ਚੋਂ ਕੱਢਣ ਲਈ ਉਪਰਾਲਾ ਕਰਨਾ ਚਾਹੀਦਾ ਹੈ ਨਾਂ ਕਿ ਹੋਰ ਪ੍ਰੇਸ਼ਾਨ ਕਰਨਾ ਚਾਹੀਦਾ। ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਨੁੂੰ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਕਰਜ਼ਾਈ ਕਿਸਾਨਾਂ ਦੇ ਵਾਰੰਟ ਨਾ ਰੁਕੇ ਤੇ ਗ੍ਰਿਫ਼ਤਾਰੀਆਂ ਹੋਈਆਂ ਤਾਂ ਪੰਜਾਬ ਸਰਕਾਰ ਕਿਸਾਨ ਅੰਦੋਲਨ ਦਾ ਸਾਹਮਣਾ ਕਰਨ ਲਈ ਸਰਕਾਰ ਤਿਆਰ ਰਹੇ। ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕਰਜ਼ੇ ਮੋੜਨੋਂ ਅਸਮਰੱਥ ਕਿਸਾਨਾਂ ਦੇ ਗ੍ਰਿਫ਼ਤਾਰੀ ਵਰੰਟ ਤੁਰੰਤ ਰੱਦ ਕਰਨ ਦੀ ਮੰਗ, ਰੱਦ ਨਾ ਕੀਤੇ ਤਾਂ ਅੰਦੋਲਨ ਵਿੱਢਣ ਦੀ ਚਿਤਾਵਨੀ--- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਲੈਂਡ-ਮਾਰਗੇਜ ਬੈਂਕ ਅਧਿਕਾਰੀਆਂ ਵੱਲੋਂ ਕਰਜ਼ੇ ਮੋੜਨੋਂ ਅਸਮਰੱਥ ਕਿਸਾਨਾਂ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਰਜ਼ਿਆਂ ਦੇ ਭਾਰੀ ਬੋਝ ਥੱਲੇ ਪਿਸਦੇ ਖੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਰੰਟਾਂ ਦਾ ਜਾਬਰ ਸਿਲਸਿਲਾ ਤੁਰੰਤ ਬੰਦ ਕੀਤਾ ਜਾਵੇ। ਆਪਣੇ ਚੋਣ ਵਾਅਦੇ ਮੁਤਾਬਕ ਅਜਿਹੇ ਬੇਬਸ ਸਮੂਹ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸੂਦਖੋਰੀ ਸਮੇਤ ਸਮੁੱਚੇ ਕਰਜ਼ਿਆਂ 'ਤੇ ਲਕੀਰ ਮਾਰੀ ਜਾਵੇ। ਸਰਕਾਰ ਵੱਲੋਂ ਗ੍ਰਿਫਤਾਰੀ ਵਰੰਟ ਰੱਦ ਨਾ ਕਰਨ ਦੀ ਸੂਰਤ ਵਿੱਚ ਕਿਸਾਨ ਆਗੂਆਂ ਵੱਲੋਂ ਇਸ ਜਾਬਰ ਸਿਲਸਿਲੇ ਵਿਰੁੱਧ ਤੁਰੰਤ ਅੰਦੋਲਨ ਵਿੱਢਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। -PTC News