Tue, Jan 14, 2025
Whatsapp

'ਆਪ' ਦੇ ਸੀਐਮ ਉਮੀਦਵਾਰ ਦੀ ਸ਼ਰਾਬ ਵੱਡੀ ਕਮਜ਼ੋਰੀ : ਅਕਾਲੀ ਦਲ

Reported by:  PTC News Desk  Edited by:  Pardeep Singh -- January 18th 2022 08:07 PM -- Updated: January 18th 2022 08:08 PM
'ਆਪ' ਦੇ ਸੀਐਮ ਉਮੀਦਵਾਰ ਦੀ ਸ਼ਰਾਬ ਵੱਡੀ ਕਮਜ਼ੋਰੀ : ਅਕਾਲੀ ਦਲ

'ਆਪ' ਦੇ ਸੀਐਮ ਉਮੀਦਵਾਰ ਦੀ ਸ਼ਰਾਬ ਵੱਡੀ ਕਮਜ਼ੋਰੀ : ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਪ ਵੱਲੋਂ ਪੰਜਾਬ ਵਿੱਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਟੈਲੀਫੋਨ ਰਾਹੀਂ ਕੀਤੀ ਡਰਾਮੇਬਾਜ਼ੀ ਨੂੰ ਫਰਾਡ ਤੇ ਢਕਵੰਜ ਕਰਾਰ ਦਿੰਦਿਆਂ ਰੱਦ ਕਰ ਦਿੱਤਾ।ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਇਕ ਟਵੀਟ ਵਿਚ ਕਿਹਾ ਕਿ ਆਪ ਨੇ ਟੈਲੀਫੋਨ ਰਾਹੀਂ ਆਪਣਾ ਪਹਿਲਾ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰਾ ਚੁਣਿਆ ਹੈ, ਹੁਣ ਪੰਜਾਬ ਆਪਣਾ ਅਸਲ ਮੁੱਖ ਮੰਤਰੀ ਚੁਣੇਗਾ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਤੋਂ ਪੰਜਾਬੀਆਂ ਨੂੰ ਰਿਮੋਰਟ ਕੰਟਰੋਲ ਰਾਹੀਂ ਚਲਾਉਣ ਦਾ ਯਤਨ ਕੀਤਾ ਹੈ ਭਾਵੇਂ ਉਸਦਾ ਇਹ ਆਈਡੀਆ ਬਹੁਤ ਉਤੱਮ ਹੋਵੇ ਪਰ ਅਸਲੀਅਤ ਵਿਚ ਇਹ ਆਪ ਦੀ ਅੰਦਰੂਨੀ ਸਰਕਸ ਚਲਾਉਣ ਵਾਸਤੇ ਢੁੱਕਵਾਂ ਹੈ। ਹਰਚਰਨ ਸਿੰਘ ਬੈਂਸ ਨੇ ਕਿਹਾ ਕਿ ਅਖੀਰ ਵਿਚ ਆਪ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਉਹਨਾਂ ਕਿਹਾ ਕਿ ਹਰ ਕੋਈ ਆਪ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦੀ ਸ਼ਰਾਬ ਲਈ ਕਮਜ਼ੋਰੀ ਚੰਗੀ ਤਰ੍ਹਾਂ ਜਾਣਦਾ ਹੈ। ਉਹਨਾਂ ਕਿਹਾ ਕਿ ਆਪ ਕੋਲ ਵਰੁਚਅਲ ਤਰੀਕਾ ਅਪਣਾਉਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ ਕਿਉਂਕਿ ਅੰਦਰੂਨੀ ਮਾਮਲਿਆਂ ਵਿਚ ਵੀ ਬਹੁਤੇ ਆਗੂ ਉਸਦੀ ਸ਼ਰਾਬ ਦੀ ਬਦਬੂ ਬਰਦਾਸ਼ਤ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਹੁਣ ਸਮਾਂ ਹੈ ਕਿ ਪੰਜਾਬ ਦੇ ਮਸਲੇ ਹੱਲ ਕਰਨ ਵਾਸਤੇ ਸੰਜੀਦਗੀ ਨਾਲ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਸਮਾਂ ਹੈ ਜਦੋਂ ਤੁਹਾਨੂੰ ਸੰਜੀਦਾ ਤੇ ਗੰਭੀਰ ਤੇ ਜ਼ਿੰਮੇਵਾਰ ਲੀਡਰਸ਼ਿਪ ਦੀ ਲੋੜ ਹੈ ਨਾ ਕਿ ਹਾਸਰਸ ਕਲਾਕਾਰਾਂ ਦੀ। ਹਰਚਰਨ ਸਿੰਘ ਬੈਂਸ ਨੇ ਕਿਹਾ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪ ਮੰਨਿਆ ਹੈ ਕਿ ਪੰਜਾਬ ਦੇ 2.41 ਕਰੋੜ ਫੋਨ ਵਰਤਣ ਵਾਲਿਆਂ ਵਿਚੋਂ 2.23 ਕਰੋੜ ਲੋਕਾਂ ਨੇ ਆਪ ਦੀ ਡਰਾਮੇਬਾਜ਼ੀ ਪ੍ਰਵਾਨ ਨਹੀਂ ਕੀਤੀ ਅਤੇ ਫੋਨ ਨਹੀਂ ਕੀਤੇ ਤੇ ਸਿਰਫ 21 ਲੱਖ ਲੋਕਾਂ ਨੇ ਇਸ ਸਵਾਂਗ ਲਈ ਹੁੰਗਾਰਾ ਭਰਿਆ ਅਤੇ ਉਹ ਵੀ ਜੇਕਰ ਅਸੀਂ ਕੇਜਰੀਵਾਲ ਦੇ ਦਾਅਵੇ ਨੂੰ ਸੱਚ ਮੰਨੀਏ ਤਾਂ। ਇਹ ਵੀ ਪੜ੍ਹੋ:ਚੋਣ ਕਮਿਸ਼ਨ ਨੇ 2 DC ਤੇ 8 SSP ਦਾ ਕੀਤਾ ਤਬਾਦਲਾ -PTC News


Top News view more...

Latest News view more...

PTC NETWORK