Wed, Nov 13, 2024
Whatsapp

'ਆਪ' ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਫਾਇਰਿੰਗ ਕੇਸ 'ਚ ਰਾਜਨੀਤੀ ਖੇਡ ਰਹੀ ਹੈ : ਸੁਖਬੀਰ ਸਿੰਘ ਬਾਦਲ

Reported by:  PTC News Desk  Edited by:  Pardeep Singh -- September 06th 2022 05:13 PM
'ਆਪ' ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਫਾਇਰਿੰਗ ਕੇਸ 'ਚ ਰਾਜਨੀਤੀ ਖੇਡ ਰਹੀ ਹੈ : ਸੁਖਬੀਰ ਸਿੰਘ ਬਾਦਲ

'ਆਪ' ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਫਾਇਰਿੰਗ ਕੇਸ 'ਚ ਰਾਜਨੀਤੀ ਖੇਡ ਰਹੀ ਹੈ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਵਿਚ ਪੁਲਿਸ ਫਾਇਰਿੰਗ ਦੇ ਸੰਵੇਦਨਸ਼ੀਲ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ ਅਤੇ ਇਸਨੂੰ ਦੋਸ਼ੀਆਂ ਨੂੰ ਫੜਨ ਅਤੇ ਸਜ਼ਾਵਾਂ ਦੇਣ ਵਿਚ ਕੋਈ ਦਿਲਚਸਪੀ ਨਹੀਂ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਇਸ ਦੇ ਆਗੂ ਫਾਇਰਿੰਗ ਕੇਸਾਂ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮ ਯਾਨੀ ਐਸ ਆਈ ਟੀ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ। ਉਹਨਾਂ  ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ 'ਆਪ' ਸਰਕਾਰ ਸੌੜੇ ਸਿਆਸੀ ਹਿੱਤਾਂ ਖਿਲਾਫ ਇਹਨਾਂ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ। ਇਥੇ ਬਹਿਬਲ ਕਲਾਂ ਕੇਸ ਦੀ ਜਾਂਚ ਕਰ ਰਹੀ ਐਸ ਆਈ ਟੀ ਅੱਗੇ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਚਾਹੁੰਦੇ ਹਨ ਕਿ ਇਹਨਾਂ ਕੇਸਾਂ ਦੇ ਸਾਰੇ ਦੋਸ਼ੀਆਂ ਨੂੰ ਫੜਿਆ ਜਾਵੇ ਅਤੇ ਸਜ਼ਾਵਾਂ ਮਿਲਣ ਪਰ 'ਆਪ' ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਉਦੋਂ ਹੋ ਰਿਹਾ ਹੈ ਜਦੋਂ ਹਾਈ ਕੋਰਟ ਨੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੇਵਾ ਮੁਕਤੀ ਤੋਂ ਬਾਅਦ ਆਪਣੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਵਾਸਤੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਲਈ ਸਖ਼ਤ ਝਾੜ ਪਾਈ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ 'ਆਪ' ਸਰਕਾਰ ਨੇ ਇਹਨਾਂ ਕੇਸਾਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਸਿਆਸੀ ਬਦਲਾਖੋਰੀ ’ਤੇ ਉਤਰ ਆਈ ਹੈ। ਬਾਦਲ ਨੇ ਕਿਹਾ ਕਿ ਐਸ ਆਈ ਟੀ ਨੇ ਜਿਹੜੇ ਮੈਨੂੰ ਸਵਾਲ ਪੁੱਛੇ ਉਹਨਾਂ ਦੇ ਜਵਾਬ ਸਰਕਾਰ ਪਹਿਲਾਂ ਹੀ ਜਾਣਦੀ ਹੈ। ਇਹਨਾਂ ਦੇ ਜਵਾਬ ਸਰਕਾਰ ਕੋਲ ਹਨ ਪਰ ਇਸਦੇ ਬਾਵਜੂਦ ਉਹ ਅਕਾਲੀ ਦਲ ਅਤੇ ਇਸਦੇ ਆਗੂਆਂ ਨੂੰ ਬਦਨਾਮ ਕਰਨ ਵਾਸਤੇ ਇਹ ਕਾਰਵਾਈ ਕਰ ਰਹੀ ਹੈ। ਇਹ ਵੀ ਪੜ੍ਹੋ:CM ਭਗਵੰਤ ਮਾਨ ਵੱਲੋਂ ਕਿਸਾਨਾਂ ਲਈ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ  -PTC News


Top News view more...

Latest News view more...

PTC NETWORK