ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਖਿਲਾਫ ਸ਼ਿਕੰਜਾ ਕੱਸਣ ਦੀ ਤਿਆਰੀ 'ਚ 'ਆਪ' ਸਰਕਾਰ - ਸੂਤਰ
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਵਿਜੀਲੈਂਸ ਬਿਊਰੋ ਨੂੰ ਤਤਕਾਲੀ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਕਥਿਤ ਸ਼ਮੂਲੀਅਤ ਦੀ ਜਾਂਚ ਲਈ ਨਿਰਦੇਸ਼ ਦੇ ਸਕਦੀ ਹੈ। ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਵਿੱਚ ਰਾਜ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ, ਪਰ ਉਨ੍ਹਾਂ ਦੀ ਪਾਰਟੀ ਦੇ ਸੱਤਾ ਵਿੱਚ ਹੋਣ ਕਾਰਨ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ। ਸੂਤਰਾਂ ਮੁਤਾਬਕ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਰੋਪੜ/ਰੂਪਨਗਰ ਦੇ ਖ਼ੇਤਰ ਵਿੱਚ ਕਈ ਕਰੱਸ਼ਰ ਰਾਣਾ ਕੇਪੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਚਲਾਏ ਜਾਂਦੇ ਅਤੇ ਜਿਸ ਤੋਂ ਲੱਖਾਂ ਕਰੋੜਾਂ ਦੀ ਕਮਾਈ ਹੋ ਰਹੀ ਹੈ। ਸੂਤਰਾਂ ਮੁਤਾਬਕ ਇਸ ਕਮਾਈ 'ਚੋਂ ਰਾਣਾ ਕੇਪੀ ਸਿੰਘ ਨੂੰ ਵੀ ਕਾਫ਼ੀ ਕਮਿਸ਼ਨ ਮਿਲਦਾ ਹੈ। ਇਹ ਵੀ ਪੜ੍ਹੋ: ਜੂਸ ਦੀ ਦੁਕਾਨ 'ਤੇ ਆਉਂਦੀ ਸੀ ਮੁਟਿਆਰ, ਹੋਇਆ ਪਿਆਰ, ਕੁਹਾੜੀ ਨਾਲ ਕੀਤੇ ਟੋਟੇ -PTC News