'ਆਪ' ਆਗੂਆਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਸਾਹਮਣੇ ਧਰਨਾ
ਸ੍ਰੀ ਮੁਕਤਸਰ ਸਾਹਿਬ : ਹਲਕਾ ਮਲੋਟ ਤੋਂ ਵਿਧਾਇਕਾ ਤੇ ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਸਾਹਮਣੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਧਰਨਾ ਲਗਾ ਦਿੱਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਵਰਕਰਾਂ ਨੇ ਦੋਸ਼ ਲਗਾਏ ਕਿ 'ਆਪ' ਵਰਕਰਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਹੈ। ਇਸ ਧਰਨੇ 'ਚ ਬਲਾਕ ਮਲੋਟ ਦੇ ਪ੍ਰਧਾਨ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਯੂਥ ਦੇ ਜਰਨਲ ਸਕੱਤਰ ਮੌਜੂਦ ਹਨ। ਇਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਪਾਰਟੀ ਲਈ ਜੀਅ-ਜਾਨ ਲਗਾ ਕੇ ਸੇਵਾ ਕੀਤੀ ਪਰ ਹੁਣ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਉਨ੍ਹਾਂ ਨੂੰ ਪਿੱਛੇ ਕਰ ਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਚੱਲ ਰਹੇ ਹਨ। ਇਮਾਨਦਾਰ ਤੇ ਮਿਹਨਤੀ ਆਗੂਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਦੋਸ਼ ਵੀ ਲਾਇਆ ਤਿ ਇਕ ਪਾਸੇ ਪੰਜਾਬ ਦੀ ਸਰਕਾਰ ਸੂਬੇ ਨੂੰ ਨਸ਼ਾਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਦਾਅਵਾ ਕਰ ਰਹੇ ਹਨ, ਜਦੋਂ ਅਸੀਂ ਬੜੀ ਵਾਰ ਮੰਤਰੀ ਜੀ ਦੇ ਧਿਆਨ ਵਿੱਚ ਲਿਆ ਚੁੱਕੇ ਹਾਂ ਕਿ ਪਰ ਕੋਈ ਕਾਰਵਾਈ ਨਹੀਂ ਹੁੰਦੀ। ਇਸ ਲਈ ਸਾਨੂੰ ਮਜਬੂਰਨ ਮੰਤਰੀ ਦੇ ਘਰ ਸਾਹਮਣੇ ਧਰਨਾ ਦੇਣਾ ਪਿਆ। ਦੂਜੇ ਪਾਸੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਣਜਾਣਤਾ ਜ਼ਾਹਿਰ ਕਰਦੇ ਕਿਹਾ ਕਿ ਉਨ੍ਹਾਂ ਨੂੰ ਪਤਾ ਨਹੀਂ ਕਿ ਵਰਕਰਾਂ ਵਿਚ ਕਿਸ ਚੀਜ਼ ਦਾ ਰੋਸ ਹੈ ਜਿਸ ਬਾਰੇ ਮੈਂ ਪਤਾ ਕਰੇ। ਉਨ੍ਹਾਂ ਨੇ ਕਿਹਾ ਕਿ ਉਹ ਸਾਡੇ ਪਰਿਵਾਰ ਦੇ ਮੈਂਬਰ ਹਨ। ਪੁੱਛੇ ਜਾਣ ਉਤੇ ਕਿ ਵਰਕਰਾਂ ਵਿੱਚ ਰੋਸ ਹੈ ਕਿ ਮੰਤਰੀ ਵੱਲੋਂ ਆਪਣੀ ਪਾਰਟੀ ਦੇ ਵਰਕਰਾਂ ਨੂੰ ਪਿੱਛੇ ਕਰ ਕੇ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਨਾਲ ਰੱਖਿਆ ਜਾ ਰਿਹਾ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਅਜਿਹਾ ਕੁੱਝ ਨਹੀਂ। ਇਹ ਵੀ ਪੜ੍ਹੋ : ਅੱਗ ਨਾਲ ਝੁਲਸੇ ਨੌਜਵਾਨ ਦੀ ਮੌਤ, ਕਾਂਗਰਸੀ ਕੌਂਸਲਰ ਸਣੇ 11 ਲੋਕਾਂ ਖ਼ਿਲਾਫ਼ ਮਾਮਲਾ ਦਰਜ