'ਆਪ' ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਅੰਮ੍ਰਿਤਸਰ, 14 ਮਾਰਚ: ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਦੇਹਾਂਤ ਤੋਂ ਬਾਅਦ ਆਪ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੂੰ ਅਦਾਰੇ ਦਾ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਗਿਆ ਹੈ। ਦੱਸ ਦੇਈਏ ਕਿ 2 ਮਹੀਨੇ ਬਾਅਦ ਮੁੜ ਤੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੇ ਪੱਤਰਿਆਂ ਦੀ ਸਫ਼ਾਈ ਸ਼ੁਰੂ ਅੰਮ੍ਰਿਤਸਰ ਹਲਕਾ ਦੱਖਣੀ ਤੋਂ ਵਿਧਾਇਕ ਡਾਕਟਰ ਨਿੱਜਰ ਵਿਧਾਇਕ ਚੁਣੇ ਗਏ ਹਨ। ਚੀਫ ਖਾਲਸਾ ਦੀਵਾਨ ਦੇ ਸੰਵਿਧਾਨ ਮੁਤਾਬਕ ਪ੍ਰਧਾਨ ਦੀ ਗੈਰਹਾਜ਼ਰੀ 'ਚ ਵਾਈਸ ਪਰੇਜੀਡੈਂਟ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਜਾਂਦਾ ਹੈ, ਜੋ ਕਿ ਹੁਣ ਡਾ. ਨਿੱਜਰ ਹੋਣਗੇ। ਪੰਜਾਬ ਵਿੱਚ ਸਿੱਖ ਚੀਫ ਖਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। 84 ਸਾਲਾ ਨਿਰਮਲ ਸਿੰਘ ਪਿਛਲੇ 52 ਸਾਲਾਂ ਤੋਂ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਹੋਏ ਸਨ। ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਵਜੋਂ ਵੀ ਲੰਬਾ ਸਮਾਂ ਸੇਵਾ ਨਿਭਾਈ ਅਤੇ 2019 ਤੋਂ ਚੀਫ ਖਾਲਸਾ ਦੀਵਾਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸਨ। ਨਿਰਮਲ ਸਿੰਘ ਨੂੰ 12 ਮਾਰਚ ਦੀ ਸ਼ਾਮ ਦਿਲ ਦਾ ਦੌਰਾ ਪਿਆ ਸੀ ਅਤੇ ਹਸਪਤਾਲ 'ਚ ਜ਼ੇਰੇ ਇਲਾਜ ਉਨ੍ਹਾਂ ਦੀ ਮੌਤ ਹੋ ਗਈ ਸੀ। ਨਿਰਮਲ ਸਿੰਘ ਆਪਣੇ ਮਗਰੋਂ 2 ਬੇਟੇ ਅਤੇ 3 ਬੇਟੀਆਂ ਛੱਡ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਹਨ। ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ : ਬੇੜਾ ਪਾਰ ਨਹੀਂ ਬੇੜਾ ਡੋਬ ਗਏ ਨਜੂਮੀ ਚੀਫ ਖਾਲਸਾ ਦੀਵਾਨ ਦੀ ਸਥਾਪਨਾ ਸਾਲ 1906 ਵਿਚ ਸਿੱਖ ਸਿੱਖਿਆਵਾਂ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੀ ਗਈ ਸੀ। ਇਸ ਦੀਆਂ ਨੌਂ ਸਥਾਨਕ ਕਮੇਟੀਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਚੰਡੀਗੜ੍ਹ, ਕਾਨਪੁਰ, ਤਰਨਤਾਰਨ, ਦਿੱਲੀ ਅਤੇ ਮੁੰਬਈ ਵਿਖੇ ਹਨ। -PTC News