'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ
ਭਦੌੜ, 27 ਸਤੰਬਰ: ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ। ਦੱਸ ਦੇਈਏ ਕਿ ਹਾਲ ਹੀ 'ਚ 'ਆਪ' ਵਿਧਾਇਕ ਦੇ ਪਿਤਾ ਨੇ ਘਰੇਲੂ ਝਗੜੇ ਕਾਰਨ ਜ਼ਹਿਰੀਲੀ ਦਵਾਈ ਖਾਣ ਦਾ ਖੁਲਾਸਾ ਹੋਇਆ ਸੀ ਪਰ ਇਸ ਤੋਂ ਬਾਅਦ ਲਾਭ ਸਿੰਘ ਉਗੋਕੇ ਨੇ ਇਸ ਨੂੰ ਅਫਵਾਹ ਦੱਸਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਨੇ ਗਲਤੀ ਨਾਲ ਕੋਈ ਦਵਾਈ ਜਾਂ ਜ਼ਹਿਰੀਲਾ ਪਦਾਰਥ ਨਹੀਂ ਖਾਦਾ ਹੈ। ਬੀਤੀ 22 ਸਤੰਬਰ ਨੂੰ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਉਣ ਮਗਰੋਂ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਰੈਫਰ ਕਰ ਦਿੱਤਾ ਗਿਆ ਸੀ। ਇਸ ਦੌਰਾਨ ਸੋਸ਼ਲ ਮੀਡੀਆ ਉਤੇ ਵੱਖ-ਵੱਖ ਤਰ੍ਹਾਂ ਦੀਆਂ ਖ਼ਬਰਾਂ ਚੱਲ ਰਹੀਆਂ ਸਨ। ਉਸ ਵੇਲੇ ਸੋਸ਼ਲ ਮੀਡੀਆ ਉਤੇ ਵਿਧਾਇਕ ਦੇ ਪਿਤਾ ਵੱਲੋਂ ਜ਼ਹਿਰ ਨਿਗਲਣ ਦੀਆਂ ਖ਼ਬਰਾਂ ਚੱਲੀਆਂ ਇਸ ਦੇ ਉਲਟ ਵਿਧਾਇਕ ਦੇ ਪਿਤਾ ਦੇ ਨਾਲ ਆਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਕੋਈ ਜ਼ਹਿਰ ਨਹੀਂ ਨਿਗਲਿਆ ਹੈ ਤੇ ਉਨ੍ਹਾਂ ਦੀ ਲੰਮੇ ਸਮੇਂ ਤੋਂ ਤਬੀਅਤ ਖ਼ਰਾਬ ਚੱਲ ਰਹੀ ਸੀ ਤੇ ਤੇਜ਼ ਦਰਦ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਹ ਵੀ ਪੜ੍ਹੋ: ਭਦੌੜ ਤੋਂ 'ਆਪ' ਵਿਧਾਇਕ ਉਗੋਕੇ ਦੇ ਪਿਤਾ ਹਸਪਤਾਲ ਦਾਖ਼ਲ, ਸੋਸ਼ਲ ਮੀਡੀਆ 'ਤੇ ਜ਼ਹਿਰ ਨਿਗਲਣ ਦੀ ਚਰਚਾ ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਲਾਭ ਸਿਘ ਉਗੋਕੇ ਨੇ ਭਦੌੜ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ ਤੇ ਉਗੋਕੇ ਦੀ ਪਿਤਾ ਦਰਸ਼ਨ ਸਿੰਘ ਡਰਾਈਵਰ ਦਾ ਕੰਮ ਕਰਦੇ ਸਨ। -PTC News