'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਵਿਆਹ ਦੇ ਬੰਧਨ 'ਚ ਬੱਝੇ
ਪਟਿਆਲਾ : ਸੰਗਰੂਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵਿਆਹ ਦੇ ਬੰਧਨ ਵਿਚ ਬੱਝ ਗਏ। ਪਟਿਆਲਾ ਵਿਖੇ ਲਾਵਾਂ ਲਈਆਂ। ਨਰਿੰਦਰ ਕੌਰ ਭਰਾਜ ਸਭ ਤੋਂ ਛੋਟੀ ਉਮਰ ਦੇ ਵਿਧਾਇਕ ਹਨ। 28 ਸਾਲਾ ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੋਵਾਲ ਦੇ 29 ਸਾਲਾ ਮਨਦੀਪ ਸਿੰਘ ਨਾਲ ਹੋਇਆ ਹੈ। ਉਨ੍ਹਾਂ ਨੇ ਪਟਿਆਲਾ ਬਾਵਾ ਪੂਰਨ ਦਾਸ ਡੇਰੇ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮਨਦੀਪ ਸਿੰਘ (28) ਨਾਲ ਵਿਆਹ ਦੀ ਰਸਮਾਂ ਪੂਰੀਆਂ ਕੀਤੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਆਹ ਸਮਾਗਮ ਵਿਚ ਸ਼ਿਰਕਤ ਕੀਤੀ ਤੇ ਨਵਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ। ਇਸ ਤੋਂ ਇਲਾਵਾ ਹੋਰ ਸਿਆਸੀ ਆਗੂ ਵੀ ਵਿਆਹ ਸਮਾਗਮ ਵਿਚ ਪੁੱਜੇ ਹੋਏ ਸਨ। ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਸਿੰਘ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਹਿ ਚੁੱਕੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨਰਿੰਦਰ ਕੌਰ ਭਰਾਜ ਦੇ ਹੱਕ 'ਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਵੀ ਸੰਭਾਲੀ ਸੀ। ਦੋਵੇਂ ਪਰਿਵਾਰਾਂ ਵੀ ਕਾਫੀ ਸਮੇਂ ਤੋਂ ਗੂੜੇ ਸਬੰਧ ਹਨ। ਇਹ ਵੀ ਪੜ੍ਹੋ : ਤਖ਼ਤ ਸ੍ਰੀ ਕੇਸਗੜ੍ਹ, ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਮੰਜੀ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਪੰਥਕ ਮਾਰਚ ਰਵਾਨਾ ਨਰਿੰਦਰ ਕੌਰ ਭਰਾਜ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕ ਹਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵਿਰੋਧੀ ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਨੂੰ ਹਰਾ ਕੇ ਚੋਣ ਜਿੱਤੀ ਸੀ। ਭਰਾਜ ਪੰਜਾਬ ਵਿਚ ਸਭ ਤੋਂ ਘੱਟ ਉਮਰ (27 ਸਾਲ) ਵਿਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ਉਪਰ ਜਾ ਕੇ ਭਰੇ ਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ਵਿਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲਐੱਲਬੀ ਕੀਤੀ ਹੈ। -PTC News