ਭਦੌੜ ਤੋਂ 'ਆਪ' ਵਿਧਾਇਕ ਉਗੋਕੇ ਦੇ ਪਿਤਾ ਹਸਪਤਾਲ ਦਾਖ਼ਲ, ਸੋਸ਼ਲ ਮੀਡੀਆ 'ਤੇ ਜ਼ਹਿਰ ਨਿਗਲਣ ਦੀ ਚਰਚਾ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਅੱਜ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਮਗਰੋਂ ਨਾਜ਼ੁਕ ਹਾਲਤ ਦੇਖਦੇ ਹੋਏ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਲੁਧਿਆਣਾ ਵਿਚ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਸੋਸ਼ਲ ਮੀਡੀਆ ਉਤੇ ਵੱਖ-ਵੱਖ ਤਰ੍ਹਾਂ ਦੀਆਂ ਖ਼ਬਰਾਂ ਚੱਲ ਰਹੀਆਂ ਹਨ। ਸੋਸ਼ਲ ਮੀਡੀਆ ਉਤੇ ਵਿਧਾਇਕ ਦੇ ਪਿਤਾ ਵੱਲੋਂ ਜ਼ਹਿਰ ਨਿਗਲਣ ਦੀਆਂ ਖ਼ਬਰਾਂ ਚੱਲ ਰਹੀਆਂ ਹਨ। ਇਸ ਦੇ ਉਲਟ ਵਿਧਾਇਕ ਦੇ ਪਿਤਾ ਦੇ ਨਾਲ ਆਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਜ਼ਹਿਰ ਨਹੀਂ ਨਿਗਲੀ ਹੈ ਤੇ ਉਨ੍ਹਾਂ ਦੀ ਲੰਮੇ ਸਮੇਂ ਤੋਂ ਤਬੀਅਤ ਖ਼ਰਾਬ ਚੱਲ ਰਹੀ ਸੀ। ਅੱਜ ਤੇਜ਼ ਦਰਦ ਹੋਣ ਮਗਰੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੋਂ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਤਬੀਅਤ ਖ਼ਰਾਬ ਹੁੰਦੇ ਸਾਰ ਹੀ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਡੀਐਮਸੀ ਭੇਜ ਦਿੱਤਾ ਗਿਆ ਹੈ। ਦਰਸ਼ਨ ਸਿੰਘ ਡਰਾਈਵਰ ਦਾ ਕੰਮ ਕਰਦੇ ਹਨ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਲਾਭ ਸਿਘ ਉਗੋਕੇ ਨੇ ਭਦੌੜ ਤੋਂ ਚਰਨਜੀਤ ਸਿੰਘ ਚੰਨੀ ਹਰਾਇਆ ਸੀ।
-PTC News
ਇਹ ਵੀ ਪੜ੍ਹੋ : ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਮੁਸ਼ਕਲਾਂ 'ਚ ਘਿਰੇ, ਅਦਾਲਤ ਨੇ ਕੀਤਾ ਤਲਬ