'ਆਪ' ਨੂੰ ਫਿਰ ਤੋਂ ਵੱਡਾ ਝੱਟਕਾ, ਨੂਰਪੁਰ ਬੇਦੀ ਤੋਂ 'ਆਪ' ਵਲੰਟੀਅਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ
ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਪ੍ਰਚਾਰ ਦੇ ਵਿਚਕਾਰ ਅੱਜ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਨੂਰਪੁਰ ਬੇਦੀ ਦੇ ਅਧੀਨ ਪੈਂਦੇ ਪਿੰਡ ਮੂਸਾਪੁਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡਕੇ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਹਲਕਾ ਰੂਪਨਗਰ ਤੋਂ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਲ ਹੋ ਗਏ। ਇਹ ਵੀ ਪੜ੍ਹੋ: ਅਟਾਰੀ ਨੇੜਲੀ BSF ਚੈੱਕ ਪੋਸਟ ਮਹਾਵਾ ਕੋਲੋਂ 7 ਕਿੱਲੋ ਹੈਰੋਇਨ ਬਰਾਮਦ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੁਣ ਇੱਕ ਵਾਰ ਫਿਰ ਲੋਕ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕਰ ਰਹੇ ਹਨ, ਜੋ ਅਕਾਲੀ ਦਲ ਦੇ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਣਦਾ ਮਾਣ ਤੇ ਸਨਮਾਨ ਅਕਾਲੀ ਦਲ ਦੇ ਵਿੱਚ ਦਿੱਤਾ ਜਾਵੇਗਾ। ਉੱਥੇ ਹੀ ਇਸ ਮੌਕੇ ਤੇ ਅਕਾਲੀ ਦਲ ਦੇ ਵਿੱਚ ਸ਼ਾਮਲ ਹੋਏ ਲੋਕਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਪਿੱਛਲੀਆਂ ਚੋਣਾਂ ਦੇ ਵਿੱਚ ਪਿੰਡ ਦੇ ਕੁੱਝ ਘਰ ਆਮ ਆਦਮੀ ਪਾਰਟੀ 'ਚ ਚਲੇ ਗਏ ਸਨ ਪਰ ਹੁਣ ਉਹ ਵਾਪਿਸ ਅਪਣੇ ਪੁਰਾਣੇ ਘਰ ਅਕਾਲੀ ਦਲ ਪਰਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਦੇ ਵਿੱਚ ਪਹਿਲਾਂ ਹੀ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੇ ਬਹੁਤ ਵੱਡੀ ਗਿਣਤੀ 'ਚ ਵਰਕਰ ਤੇ ਸਮਰਥਕ ਹਨ। ਇਹ ਵੀ ਪੜ੍ਹੋ: ਕੋਰੋਨਾ ਨੇ ਫੜੀ ਰਫ਼ਤਾਰ, ਦੇਸ਼ 'ਚ ਹੁਣ ਤੱਕ ਨਵੇਂ ਕੇਸ 3 ਲੱਖ ਤੋਂ ਪਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਤੇ ਬੋਲਦਿਆਂ ਡਾ. ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਰਵਿੰਦ ਕੇਜਰੀਵਾਲ ਨੂੰ ਨਕਾਰ ਚੁੱਕੇ ਹਨ ਤਾਂਹੀਂਓਂ ਉਨ੍ਹਾਂ ਨੂੰ ਮਜਬੂਰਨ ਹੋ ਕੇ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਚਿਹਰੇ ਲਈ ਐਲਾਨਣਾ ਪਿਆ ਹੈ l ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਕੁਝ ਕਹਿੰਦੇ ਹਨ ਅਤੇ ਜਦੋਂ ਦਿੱਲੀ ਚਲੇ ਜਾਂਦੇ ਹਨ ਤਾਂ ਉਨ੍ਹਾਂ ਦੇ ਵਿਚਾਰ ਕੁਝ ਹੋਰ ਹੁੰਦੇ ਹਨ। ਇਸ ਲਈ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। -PTC News