ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੀ ਕਾਰ ਹਾਦਸੇ ਦੀ ਸ਼ਿਕਾਰ, ਵਾਲ-ਵਾਲ ਬਚੀ ਜਾਨ
ਗੁਰੂਗ੍ਰਾਮ– ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕਦਲ ਦੇ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦਾ ਗੁਰੂਗ੍ਰਾਮ ਤੋਂ ਝੱਜਰ ਜਾਂਦੇ ਸਮੇਂ ਐੱਸ.ਜੀ.ਟੀ. ਯੂਨੀਵਰਸਿਟੀ ਨੇੜੇ ਐਕਸੀਡੈਂਟ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਲਿਜਾਇਆ ਗਿਆ। ਪੜੋ ਹੋਰ ਖਬਰਾਂ: ਫੌਜ ਨੇ 50 ਬੈੱਡਾਂ ਵਾਲੀ ਕੋਵਿਡ-19 ਇਕਾਈ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਕੀਤੀ ਸਮਰਪਿਤ ਜਾਣਕਾਰੀ ਮੁਤਾਬਕ, ਐਤਵਾਰ ਨੂੰ ਜਦੋਂ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਗੁਰੂਗ੍ਰਾਮ ਤੋਂ ਝੱਜਰ ਜਾ ਰਹੇ ਸਨ ਤਾਂ ਐੱਸ.ਜੀ.ਟੀ. ਯੂਨੀਵਰਸਿਟੀ ਨੇੜੇ ਉਨ੍ਹਾਂ ਦੀ ਗੱਡੀ ਦੀ ਟੱਕਰ ਮਾਰੂਤੀ ਕਾਰ ਨਾਲ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਉਨ੍ਹਾਂ ਦੀ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ। ਪੜੋ ਹੋਰ ਖਬਰਾਂ: ਦਿੱਲੀ ‘ਚ ਡਿੱਗ ਰਿਹੈ ਕੋਰੋਨਾ ਦਾ ਗ੍ਰਾਫ, 24 ਘੰਟਿਆਂ ‘ਚ 255 ਮਾਮਲੇ ਉਨ੍ਹਾਂ ਨੂੰ ਜਾਂਚ ਲਈ ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਹੈ। ਇਸ ਦੇ ਨਾਲ ਹਾਦਸੇ ’ਚ ਜ਼ਖਮੀ ਹੋਏ ਮਾਰੂਤੀ ਕਾਰ ਸਵਾਰਾਂ ਨੂੰ ਵੀ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਹੈ। ਪੜੋ ਹੋਰ ਖਬਰਾਂ: ਪਾਕਿ ਨੇ ਭਾਰਤ ਸਮੇਤ 26 ਦੇਸ਼ਾਂ ‘ਤੇ ਲਗਾਈ ਯਾਤਰਾ ਪਾਬੰਦੀ -PTC News