ਮੇਰੇ ਸਿਆਸਤ ਦੇ ਤਜਰਬੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣੇਗੀ: ਪ੍ਰਕਾਸ਼ ਸਿੰਘ ਬਾਦਲ
ਲੰਬੀ: ਜਿਵੇਂ ਜਿਵੇਂ ਵਿਧਾਨ ਸਭਾ ਦੀਆ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ ਤਿਉਂ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਇਸ ਦੇ ਚਲਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ ਸਿੰਘ ਬਾਦਲ ਨੇ ਅੱਜ ਹਲ਼ਕੇ ਦੇ ਪਿੰਡਾਂ ਵਿੱਚ ਦੌਰੇ ਕੀਤਾ ਜਿੱਥੇ ਉਨ੍ਹਾਂ ਇਹ ਦਾਅਵਾ ਕੀਤਾ ਕਿ ਉਨ੍ਹਾਂ ਦਾ ਸਿਆਸਤ ਵਿੱਚ ਲੰਮਾ ਤਜ਼ਰਬਾ ਹੈ ਤੇ ਇਸ ਵਾਰ ਵੀ ਸੁਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ। ਇਹ ਵੀ ਪੜ੍ਹੋ: ਕੈਨੇਡਾ ਪੁਲਿਸ ਵੱਲੋਂ ਟਰੱਕ ਚਾਲਕਾਂ ਦੇ ਪ੍ਰਦਰਸ਼ਨ ਦੌਰਾਨ ਦੋ ਵਿਅਕਤੀ ਗ੍ਰਿਫਤਾਰ ਪੰਜਾਬ ਦੀ ਅਹਿਮ ਮੰਨੀ ਜਾਂਦੀ ਸੀਟ ਵਿਧਾਨ ਸਭਾ ਹਲਕਾ ਲੰਬੀ ਜਿੱਥੋਂ ਪੰਜ ਵਾਰ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਵੀ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਅੱਜ ਆਪਣੀ ਸਿਹਤ ਚੰਗੀ ਨਾ ਹੋਣ ਦੇ ਬਾਵਜੂਦ ਵੀ ਹਲਕੇ ਦੇ ਦੋ ਪਿੰਡ ਲੁਹਾਰਾ ਅਤੇ ਚੱਕ ਮਿਡੂਖੇੜਾ ਦਾ ਦੌਰਾ ਕਰਕੇ ਵੋਟਰਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਜਲਸਿਆਂ ਨੂੰ ਸਬੋਧਨ ਕਰਦੇ ਕਿਹਾ ਕਿ ਉਨ੍ਹਾਂ ਦਾ ਸਿਆਸਤ ਵਿੱਚ ਕਾਫੀ ਲੰਮਾ ਤਜ਼ਰਬਾ ਹੈ ਉਹ ਪਹਿਲੀ ਵਾਰ ਲੰਬੀ ਦੇ ਪਿੰਡਾਂ ਵਿੱਚ ਨਹੀਂ ਆਏ ਹਨ, ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕੇ ਹਲਕੇ ਦੇ ਲੋਕ ਹਮੇਸ਼ਾ ਪਾਰਟੀ ਨਾਲ ਖੜੇ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ਤੇ ਵੀ ਵੱਡੇ ਸ਼ਬਦੀ ਹਮਲੇ ਕੀਤੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੀਡੀਆ ਵਲੋਂ ਪੁੱਛੇ ਜਾਣ ਤੇ ਕੇ ਤੁਹਾਡਾ ਵੱਡੀ ਉਮਰ ਵਿੱਚ ਨੋਜਵਾਨਾ ਨਾਲ ਮੁਕਾਬਲਾ ਹੈ, ਉਨ੍ਹਾਂ ਜਵਾਬ ਵਿੱਚ ਕਿਹਾ ਕਿ ਇਸ ਵਿੱਚ ਬਜ਼ੁਰਗ ਅਤੇ ਨੌਜਵਾਨਾਂ ਦਾ ਕੋਈ ਸਵਾਲ ਨਹੀਂ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਡਿਉਟੀ ਲਾਈ ਹੈ ਤੇ ਮੈਂ ਉਹ ਨਿਭਾ ਰਿਹਾ ਹਾਂ। ਮੈ ਅੱਜ ਦਾ ਲੰਬੀ ਹਲਕੇ ਵਿੱਚ ਨਹੀਂ ਆਉਂਦਾ ਮੈਂ 70 ਸਾਲਾ ਤੋਂ ਆ ਰਿਹਾਂ। ਉਨ੍ਹਾਂ ਕਿਹਾ ਮੈਂ ਹਲਕੇ ਦੇ ਲੋਕਾਂ ਨੂੰ ਚੰਗੀ ਤਰਾਂ ਜਾਣਦਾ ਹਾਂ। ਇਹ ਪੁੱਛੇ ਜਾਣ ਤੇ ਕੇ ਅੱਜ ਜ਼ਿੱਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਵਧਾਇਕ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਦਾ ਨਜ਼ਦੀਕੀ ਰਿਸ਼ਤੇਦਾਰ ਕਾਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਿਹਾ ਹੈ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਦੂਜੀਆਂ ਪਾਰਟੀਆਂ ਨੂੰ ਸੂਬੇ ਨਾਲ ਕੋਈ ਲਗਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿਤਾਂ ਲਈ ਲੜਾਈਆਂ ਲੜੀਆਂ ਨੇ ਭਾਵੇ ਕੋਈ ਵੀ ਮਸਲਾ ਹੋਵੇ। ਇਸ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਆ ਰਹੇ ਹਨ। ਇਹ ਵੀ ਪੜ੍ਹੋ: ਕੈਨੇਡਾ ਤੋਂ ਅਮਰੀਕਾ ਭੱਜਣ ਵੇਲੇ ਠੰਡ ਨਾਲ ਹਲਾਕ ਹੋਏ ਚਾਰ ਭਾਰਤੀਆਂ ਦੀ ਸ਼ਨਾਖਤ ਮੁਕੱਮਲ ਇਹ ਪੁੱਛੇ ਜਾਣ 'ਤੇ ਕੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਕਿੰਨੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ ਤਾਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਮੇਰਾ ਸਿਆਸਤ ਦਾ ਤਜਰਬਾ ਹੈ ਇਸ ਵਾਰ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ ਬਣੇਗੀ। -PTC News