ਥਾਣੇ ਵਿਚ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਚੰਡੀਗੜ੍ਹ : ਜਿਲ੍ਹਾ ਹੁਸ਼ਿਆਰਪੁਰ ਦੇ ਅਧੀਨ ਪੈਂਦੇ ਟਾਂਡਾ ਥਾਣੇ ਵਿਚ ਬੀਤੀ ਰਾਤ ਇਕ ਨੌਜਵਾਨ ਨੇ ਰੋਸ਼ਨਦਾਨ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਦੇ ਨਿਰਦੇਸ਼ਾਂ ਉਤੇ ਚਾਰ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਪੂਰਾ ਨਾਮ ਰਾਕੇਸ਼ ਕੁਮਾਰ ਭੱਟੀ ਹੈ ਅਤੇ ਉਸ ਦੀ ਉਮਰ 34 ਸਾਲ ਸੀ ਮ੍ਰਿਤਕ ਦੋ ਬੇਟੀਆਂ ਅਤੇ ਇਕ ਬੇਟੇ ਦਾ ਬਾਪ ਸੀ ਅਤੇ ਭੋਗਪੁਰ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਪੁਲਸ ਨੂੰ ਆਪਣੇ ਮੁਖਬਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਇਕ ਨੌਜਵਾਨ ਨਸ਼ੇ ਕਾਰਨ ਮੋਟਰਸਾਈਕਲ ਤੇ ਹੋਰ ਚੋਰੀਆਂ ਕਰਨ ਦਾ ਆਦੀ ਹੈ। ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਰੇਲਵੇ ਲਾਈਨਾਂ ਕੋਲੋਂ ਗ੍ਰਿਫਤਾਰ ਕਰ ਲਿਆ ਜਿਸ ਸਮੇਂ ਪੁਲਿਸ ਮੁਲਜ਼ਮ ਨੂੰ ਗ੍ਰਿਫਤਾਰ ਕਰ ਪੁੱਜੀ ਤਾਂ ਮੁਲਾਜਮਾਂ ਨੂੰ ਵੇਖ ਕੇ ਪੁਲਿਸ ਸਰਿੰਜ ਸੁੱਟ ਦਿੱਤੀ ਅਤੇ ਉਹ ਨਸ਼ੇ ਵਿਚ ਸੀ। ਪੁਲਿਸ ਉਸ ਨੂੰ ਥਾਣੇ ਲੈ ਆਈ ਤਾਂ ਨਸ਼ੇ ਵਿਚ ਮੁਲਜ਼ਮ ਆਪਣਾ ਨਾਮ ਜਲੇਬੀ ਦੱਸ ਰਿਹਾ ਸੀ। ਪੁਲਿਸ ਮੁਲਾਜ਼ਮ ਉਸ ਕੋਲੋਂ ਪੁੱਛਗਿੱਛ ਕਰ ਰਹੇ ਸਨ ਪਰ ਉਹ ਕੋਈ ਵੀ ਜਵਾਬ ਨਹੀਂ ਦੇ ਪਾ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਨੌਜਵਾਨ ਨੂੰ ਹਵਾਲਾਤ ਵਿਚ ਬਿਠਾ ਦਿੱਤਾ। ਇਸ ਤੋਂ ਕੁਝ ਦੇਰ ਬਾਅਦ ਵੇਖਿਆ ਤਾਂ ਨੌਜਵਾਨ ਰੋਸ਼ਨਦਾਨ ਨਾਲ ਲਟਕ ਰਿਹਾ ਸੀ। ਇਸ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਧਿਕਾਰੀ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਚਾਰ ਮੁਲਾਜ਼ਮਾਂ ਨੂੰ ਮੁਅੱਤਲ ਕਰ ਕੇ ਇਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਸੀਸੀਟੀਵੀ ਕੈਮਰੇ ਬਾਰੀਕੀ ਨਾਲ ਖੰਗਾਲ ਰਹੀ ਹੈ ਅਤੇ ਇਸ ਸਬੰਧੀ ਸੰਜੀਦਗੀ ਨਾਲ ਜਾਂਚ ਕਰ ਰਹੀ ਹੈ। ਇਹ ਵੀ ਪੜੋ : ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਕੀਤੀ ਜਾਰੀ, ਕੇਜਰੀਵਾਲ, ਰਾਘਵ ਚੱਢਾ ਤੇ ਭਗਵੰਤ ਮਾਨ ਨੂੰ ਲੈ ਕੇ ਕੀਤੇ ਅਹਿਮ ਖੁਲਾਸੇ