ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ; ਵਿਅਕਤੀ ਦੀ ਮੌਤ, ਮਹਿਲਾ ਜ਼ਖ਼ਮੀ
ਲੁਧਿਆਣਾ : ਲੁਧਿਆਣਾ ਵਿਖੇ ਪੀਏਯੂ ਗੇਟ ਨੰ. 4 ਕੋਲ ਇਕ ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਇੱਕ ਵਿਅਕਤੀ ਦੀ ਮੌਕੇ ਉਤੇ ਹੀ ਮੌਤ ਹੋ ਗਈ। ਜਦਕਿ ਮਹਿਲਾ ਨੂੰ ਇਲਾਜ ਵਾਸਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਾਰ ਇਕ ਪੁਲਿਸ ਅਫ਼ਸਰ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਸ਼ਹੀਦ ਜੋਗਿੰਦਰਪਾਲ ਪਾਂਡੇ ਰੋਡ ਉਤੇ ਪੁਲਿਸ ਮੁਲਾਜ਼ਮ ਦੇ ਪੁੱਤ ਨੇ ਸਕਾਰਪਿਓ ਗੱਡੀ ਐਕਟਿਵਾ ਸਵਾਰ ਪਤੀ-ਪਤਨੀ ਉਤੇ ਚੜਾ ਦਿੱਤੀ। ਹਾਦਸੇ ਪਤੀ ਦੀ ਮੌਕੇ ਉਤੇ ਹੀ ਮੌਤ ਹੋ ਗਈ, ਜਦਕਿ ਪਤਨੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਡੀਐੱਮਸੀ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਉਤੇ ਹੀ ਗੱਡੀ ਚਾਲਕ ਤੇ ਉਸ ਦੇ ਦੋਸਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਗਿੱਲ ਵਾਸੀ ਸਰਬਜੀਤ ਸਿੰਘ ਆਪਣੀ ਪਤਨੀ ਨਾਲ ਐਕਟਿਵਾ ਉਤੇ ਡੀਐੱਮਸੀ ਜਾ ਰਹੇ ਸਨ। ਜਿਵੇਂ ਹੀ ਉਹ ਹਾਥੀ ਕੰਪਲੈਕਸ ਨੇਡ਼ੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਸਕਾਰਪਿਓ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਚਲਾ ਰਹੇ ਸਰਬਜੀਤ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ ਤੇ ਉਸ ਦੀ ਪਤਨੀ ਮਨਿੰਦਰ ਕੌਰ ਗੰਭੀਰ ਫੱਟੜ ਹੋ ਗਈ। ਪੁਲਿਸ ਨੇ ਸਕਾਰਪਿਓ ਚਾਲਕਾਂ ਤੁਸ਼ਾਰ ਸ਼ਰਮਾ ਵਾਸੀ ਸਰਕਾਰੀ ਪੁਲਿਸ ਫਲੈਟ ਤੇ ਮਨੀਤ ਸਿੰਘ ਵਾਸੀ ਸਰਾਭਾ ਨਗਰ ਨੂੰ ਕਾਬੂ ਕੀਤਾ ਹੈ। ਚੌਕੀ ਘੁਮਾਰ ਮੰਡੀ ਇੰਚਾਰਜ ਸਬ-ਇੰਸਪੈਕਟਰ ਨੇ ਦੱਸਿਆ ਕਿ ਡਾਕਟਰਾਂ ਨੇ ਮਨਿੰਦਰ ਕੌਰ ਦੇ ਬਿਆਨ ਲੈਣ ਤੋਂ ਹਾਲੇ ਮਨ੍ਹਾਂ ਕੀਤਾ ਹੈ। ਰਿਸ਼ਤੇਦਾਰਾਂ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ ਹੈ। ਸਾਕਰਪਿਓ ਤੁਸ਼ਾਰ ਸ਼ਰਮਾ ਚਲਾ ਰਿਹਾ ਸੀ ਤੇ ਉਸ ਦਾ ਦੋਸਤ ਨਾਲ ਬੈਠਿਆ ਸੀ। ਦੇਖਣ ਵਾਲਿਆਂ ਅਨੁਸਾਰ ਗੱਡੀ ਬੇਹੱਦ ਤੇਜ਼ ਰਫ਼ਤਾਰ ਨਾਲ ਹੈਬੋਵਾਲ ਚੌਕ ਵੱਲੋਂ ਸੱਗੂ ਚੌਕ ਵੱਲ ਜਾ ਰਿਹਾ ਸੀ। ਜਿਵੇਂ ਹੀ ਗੱਡੀ ਘੁਮਾਰ ਮੰਡੀ ਪੁਲਿਸ ਚੌਕੀ ਨੂੰ ਕਰਾਸ ਕਰ ਕੇ ਹਾਥੀ ਕੰਪਲੈਕਸ ਨਜ਼ਦੀਕ ਪੁੱਜੀ ਤਾਂ ਚਾਲਕ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਡਿਵਾਈਡਰ ਟੱਪ ਦੂਸਰੇ ਪਾਸੇ ਚਲੀ ਗਈ ਤੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਲਪੇਟ ’ਚ ਲੈ ਲਿਆ। ਸੂਚਨਾ ਮਿਲਣ ਉਤੇ ਮੌਕੇ ਉਤੇ ਪੁਲਿਸ ਪੁੱਜ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਟੱਕਰ ਵਿੱਚ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਗੱਡੀ ਦਾ ਕਾਫੀ ਨੁਕਸਾਨ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਦਿੱਤਾ ਹੈ ਤੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਉਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਸਕਾਰਪੀਓ ਕਾਰ ਦੀ ਰਫਤਾਰ ਬਹੁਤ ਤੇਜ਼ ਸੀ ਜਿਹੜੀ ਸਿੱਧੇ ਆ ਕੇ ਐਕਟਿਵਾ ਉਪਰ ਚੜ੍ਹ ਗਈ ਅਤੇ ਕਾਰ ਉਤੇ ਪੁਲਿਸ ਦਾ ਸਪੀਕਰ ਲੱਗਿਆ ਹੋਇਆ ਸੀ। ਵਿਅਕਤੀ ਦੀ ਮੌਕੇ ਉਤੇ ਮੌਤ ਹੋ ਗਈ। ਜਦਕਿ ਜ਼ਖ਼ਮੀ ਮਹਿਲਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਲੋਕਾਂ ਨੇ ਪੀੜਤ ਮਹਿਲਾ ਨੂੰ ਹਸਪਤਾਲ ਪਹੁੰਚਾਇਆ। ਉਥੇ ਹੀ ਕਾਰ ਸਵਾਰ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਸ ਜਾਂਚ ਕਰਨ ਦੀ ਗੱਲ ਕਹਿ ਰਹੀ ਸੀ। ਇਹ ਵੀ ਪੜ੍ਹੋ : ਕੈਪਟਨ ਵੱਲੋਂ ਮਾਨ ਨੂੰ ਮਿਲਣ ਦੀ ਖ਼ਬਰ ਸੁਣਨ ਤੋਂ ਬਾਅਦ ਕਾਂਗਰਸੀਆਂ ਵਿਚ ਦਹਿਸ਼ਤ