ਦਿੱਲੀ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਕਮਿਸ਼ਨਰ ਵੱਲੋਂ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ
ਨਵੀਂ ਦਿੱਲੀ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਤੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਦੇ 'ਚ ਹੁਣ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਹੋ ਗਏ ਹਨ। ਦਿੱਲੀ ਪੁਲਿਸ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਖ਼ਿਲਾਫ਼ ਐੱਫ.ਆਈ. ਆਰ. ਦਰਜ ਕੀਤੀ ਹੈ। ਇਸ ਦੇ ਨਾਲ ਹੀ ਦੋਵਾਂ ਦੀ ਭੂਮਿਕਾ ਦੀ ਵੀ ਜਾਂਚ ਚੱਲ ਰਹੀ ਹੈ।
ਪੜ੍ਹੋ ਹੋਰ ਖ਼ਬਰਾਂ : ਸਿੰਘੂ ਬਾਰਡਰ 'ਤੇ ਬਣਿਆ ਟਕਰਾਅ ਦਾ ਮਾਹੌਲ , ਦਿੱਲੀ ਦੇ ਲੋਕਾਂ ਵੱਲੋਂ ਕਿਸਾਨਾਂ ਖਿਲਾਫ਼ ਨਾਅਰੇਬਾਜ਼ੀ ,ਰਸਤਾ ਖੋਲ੍ਹਣ ਦੇ ਲੱਗ ਰਹੇ ਨਾਅਰੇ
[caption id="attachment_470171" align="aligncenter" width="293"]
ਦਿੱਲੀ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਕਮਿਸ਼ਨਰ ਵੱਲੋਂ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ[/caption]
ਦਿੱਲੀ ਪੁਲਿਸ ਕਮਿਸ਼ਨਰ ਨੇ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ 'ਤੇ ਜਲਦੀ ਹੀ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ। ਹੁਣ ਇਸ ਮਾਮਲੇ ਦੀ ਜਾਂਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵਲੋਂ ਕੀਤੀ ਜਾਵੇਗੀ। ਪ੍ਰਤੱਖਦਰਸ਼ੀਆਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਦੀਪ ਸਿੱਧੂ ਤੇ ਲੱਖਾ ਸਿਧਾਣਾ 'ਤੇ ਹਿੰਸਾ ਭੜਕਾਉਣ ਦੇ ਇਲਜ਼ਾਮ ਲੱਗੇ ਹਨ।
[caption id="attachment_470170" align="aligncenter" width="275"]
ਦਿੱਲੀ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਕਮਿਸ਼ਨਰ ਵੱਲੋਂ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ[/caption]
ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਦੀਪ ਸਿੱਧੂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 'ਚ ਦੀਪ ਸਿੱਧੂ ਨੇ ਫੇਸਬੁੱਕ 'ਤੇ ਲਾਇਵ ਹੋ ਕੇ ਕਿਹਾ ਸੀ ਕਿ ਅਸੀਂ ਆਪਣੇ ਲੋਕਤੰਤਰੀ ਪ੍ਰਦਰਸ਼ਨ ਦੇ ਅਧਿਕਾਰ ਤਹਿਤ ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਇਆ ਪਰ ਭਾਰਤ ਦਾ ਤਿਰੰਗਾ ਨਹੀਂ ਹਟਾਇਆ ਗਿਆ ਸੀ।ਇਸ ਘਟਨਾ ਤੋਂ ਦੋ ਦਿਨ ਪਹਿਲਾਂ ਦੀਪ ਸਿੱਧੂ ਅਤੇ ਗੈਂਗਸਟਰ ਲੱਖਾ ਸਿਧਾਣਾ ਦਿੱਲੀ ਆਏ ਸਨ। ਸਿੰਘੂ ਬਾਰਡਰ 'ਤੇ ਲਾਲ ਬੱਤੀ 'ਤੇ ਬੈਠੇ ਕਿਸਾਨਾਂ ਵਿਚਕਾਰ ਲੱਖਾ ਸਿਧਾਣਾ ਨੇ ਭੜਕਾਊ ਭਾਸ਼ਣ ਵੀ ਦਿੱਤਾ ਸੀ।
[caption id="attachment_470165" align="aligncenter" width="300"]
ਦਿੱਲੀ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਕਮਿਸ਼ਨਰ ਵੱਲੋਂ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ[/caption]
ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜਿਆ ਨੋਟਿਸ, 3 ਦਿਨਾਂ ਅੰਦਰ ਮੰਗਿਆ ਜਵਾਬ , ਜਾਣੋਂ ਕਿਉਂ
ਇਸ ਘਟਨਾ ਤੋਂ ਬਾਅਦ ਦੀਪ ਸਿੱਧੂ ਕਈ ਕਾਰਨਾਂ ਕਰਕੇ ਚਰਚਾ ਵਿੱਚ ਹੈ। ਸਾਲ 2019 ਵਿਚ ਜਦੋਂ ਅਦਾਕਾਰ ਸੰਨੀ ਦਿਓਲ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣਾਂ ਲੜੀਆਂ ਸਨ ਤਾਂ ਦੀਪ ਸਿੱਧੂ ਨੂੰ ਵੀ ਉਨ੍ਹਾਂ ਦੀ ਚੋਣ ਮੁਹਿੰਮ ਦੀ ਟੀਮ ਵਿਚ ਸ਼ਾਮਲ ਕੀਤਾ ਗਿਆ ਸੀ। ਹਾਲਾਂਕਿ ਲਾਲ ਕਿਲ੍ਹੇ 'ਤੇ ਹੋਈ ਹਿੰਸਕ ਘਟਨਾ ਤੋਂ ਬਾਅਦ ਸੰਨੀ ਦਿਓਲ ਨੇ ਇੱਕ ਟਵੀਟ ਕੀਤਾ,' ਮੇਰਾ ਜਾਂ ਮੇਰੇ ਪਰਿਵਾਰ ਦਾ ਦੀਪ ਸਿੱਧੂ ਨਾਲ ਕੋਈ ਸਬੰਧ ਨਹੀਂ।
[caption id="attachment_470167" align="aligncenter" width="300"]
ਦਿੱਲੀ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਕਮਿਸ਼ਨਰ ਵੱਲੋਂ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ[/caption]
ਇਸ ਦੇ ਨਾਲ ਹੀ ਲੱਖਾ ਸਿਧਾਣਾ 'ਤੇ ਪੰਜਾਬ ਵਿਚ 2 ਦਰਜਨ ਤੋਂ ਵੱਧ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਕਤਲ, ਲੁੱਟਖੋਹ , ਅਗਵਾ, ਜਬਰ ਜਨਾਹ ਵਰਗੇ ਜੁਰਮ ਸ਼ਾਮਲ ਹਨ। ਇਸ ਦੇ ਨਾਲ ਹੀ ਲੱਖਾ 'ਤੇ ਆਰਮਜ਼ ਐਕਟ ਦੇ ਵੀ ਕੇਸ ਦਰਜ ਕੀਤੇ ਗਏ ਹਨ। ਲੱਖਾ ਸਿਧਾਣਾ ਇਨ੍ਹਾਂ ਮਾਮਲਿਆਂ ਵਿਚ ਕਈ ਸਾਲਾਂ ਦੀ ਸਜ਼ਾ ਵੀ ਕੱਟ ਚੁੱਕਾ ਹੈ। ਜ਼ਿਆਦਾਤਰ ਮਾਮਲਿਆਂ ਵਿੱਚ ਲੱਖੇ ਨੂੰ ਗਵਾਹਾਂ ਜਾਂ ਸਬੂਤਾਂ ਦੀ ਘਾਟ ਕਾਰਨ ਵੀ ਬਰੀ ਕਰ ਦਿੱਤਾ ਗਿਆ ਹੈ।
-PTCNews