Thu, Nov 14, 2024
Whatsapp

ਅਦਾਕਾਰ ਸਲਮਾਨ ਖਾਨ ਦੇ ਵਕੀਲ ਨੂੰ ਚਿੱਠੀ ਰਾਹੀਂ ਜਾਨੋਂ ਮਾਰਨ ਦੀ ਮਿਲੀ ਧਮਕੀ

Reported by:  PTC News Desk  Edited by:  Pardeep Singh -- July 07th 2022 08:48 AM
ਅਦਾਕਾਰ ਸਲਮਾਨ ਖਾਨ ਦੇ ਵਕੀਲ ਨੂੰ ਚਿੱਠੀ ਰਾਹੀਂ ਜਾਨੋਂ ਮਾਰਨ ਦੀ ਮਿਲੀ ਧਮਕੀ

ਅਦਾਕਾਰ ਸਲਮਾਨ ਖਾਨ ਦੇ ਵਕੀਲ ਨੂੰ ਚਿੱਠੀ ਰਾਹੀਂ ਜਾਨੋਂ ਮਾਰਨ ਦੀ ਮਿਲੀ ਧਮਕੀ

ਨਵੀਂ ਦਿੱਲੀ: ਅਦਾਕਾਰ ਸਲਮਾਨ ਖਾਨ ਦੇ ਵਕੀਲ ਐਚ ਸਾਰਸਵਤ ਨੂੰ ਚਿੱਠੀ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਚਿੱਠੀ ਵਿੱਚ ਕਿਹਾ ਗਿਆ ਹੈ ਕਿ ਵਕੀਲ ਸਿੱਧੂ ਮੂਸੇਵਾਲਾ ਦੀ ਕਿਸਮਤ ਨੂੰ ਪੂਰਾ ਕਰੇਗਾ ਅਤੇ ਇਸ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਾਮ ਸ਼ਾਮਿਲ ਹਨ। ਪੁਲਿਸ ਪੂਰਬੀ ਜੋਧਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਨਾਜ਼ਿਮ ਅਲੀ ਨੇ ਕਿਹਾ ਹੈ ਕਿ ਉਸ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਅਸੀਂ ਇਸਦੀ ਜਾਂਚ ਕਰ ਰਹੇ ਹਾਂ। ਇਸ ਤੋਂ ਪਹਿਲਾਂ 14 ਜੂਨ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦਿੱਤੀ ਸੀ। ਹੁਣ ਪੰਜਾਬ ਵਿੱਚ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇ ਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਪੰਜਾਬ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਵਾਪਰੀ ਹੈ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਮੂਸੇ ਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਬਰਾੜ ਗੈਂਗ ਲੀਡਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਹੈ, ਜੋ ਪੰਜਾਬੀ ਰੈਪਰ ਦੇ ਕਤਲ ਦਾ ਮੁੱਖ ਸ਼ੱਕੀ ਹੈ। ਇਹ ਵੀ ਪੜ੍ਹੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬੱਝਣਗੇ ਵਿਆਹ ਦੇ ਬੰਧਨ 'ਚ -PTC News


Top News view more...

Latest News view more...

PTC NETWORK