Sun, Mar 30, 2025
Whatsapp

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ,ਪੜੋ ਪੂਰੀ ਖ਼ਬਰ

Reported by:  PTC News Desk  Edited by:  Shanker Badra -- July 20th 2021 11:03 AM
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ,ਪੜੋ ਪੂਰੀ ਖ਼ਬਰ

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ,ਪੜੋ ਪੂਰੀ ਖ਼ਬਰ

ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਮਸ਼ਹੂਰ ਕਾਰੋਬਾਰੀ ਰਾਜ ਕੁੰਦਰਾ ( Raj Kundra) ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਬੀਤੀ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅਸ਼ਲੀਲ ਫਿਲਮਾਂ ਬਣਾਉਣ ਅਤੇ ਕੁਝ ਐਪਸ 'ਤੇ ਦਿਖਾਉਣ ਲਈ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਉਹਨਾਂ ਨੂੰ ਮੁੱਖ ਆਰੋਪੀ ਬਣਾਇਆ ਹੈ। [caption id="attachment_516238" align="aligncenter" width="300"] ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ,ਪੜੋ ਪੂਰੀ ਖ਼ਬਰ[/caption] ਦਰਅਸਲ 'ਚ ਅਸ਼ਲੀਲ ਫਿਲਮ ਦੀ ਸ਼ੂਟਿੰਗ ਦੇ ਮਾਮਲੇ ਵਿਚ ਕ੍ਰਾਈਮ ਬ੍ਰਾਂਚ ਨੇ ਇਸ ਸਾਲ ਫਰਵਰੀ ਵਿਚ ਕੇਸ ਦਰਜ ਕੀਤਾ ਸੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਸੀ। ਰਾਜ ਕੁੰਦਰਾ (Raj Kundra arrested ) ਨੂੰ ਇਸੇ ਕੇਸ ਦੇ ਮੁੱਖ ਆਰੋਪੀ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਰਾਜ ਕੁੰਦਰਾ ਖਿਲਾਫ ਉਹਨਾਂ ਕੋਲ ਪੁਖਤਾ ਸਬੂਤ ਹਨ ਅਤੇ ਉਸ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਜ ਕੁੰਦਰਾ ਨੂੰ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। [caption id="attachment_516239" align="aligncenter" width="300"] ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ,ਪੜੋ ਪੂਰੀ ਖ਼ਬਰ[/caption] ਮੁੰਬਈ ਦੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫਰਵਰੀ 2021 ਵਿਚ ਅਪਰਾਧ ਸ਼ਾਖਾ ਵੱਲੋਂ ਅਸ਼ਲੀਲ ਫਿਲਮਾਂ ਬਣਾਉਣ ਅਤੇ ਵੱਖ-ਵੱਖ ਓਟੀਟੀ ਪਲੇਟਫਾਰਮਾਂ 'ਤੇ ਜਾਰੀ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਉਦੋਂ ਤੋਂ ਹੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਇਸ ਕੇਸ ਵਿਚ ਰਾਜ ਕੁੰਦਰਾ ਤੋਂ ਪਹਿਲਾਂ 4 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਰਾਜ ਕੁੰਦਰਾ ਨੂੰ ਇਹਨਾਂ ਆਰੋਪੀਆਂ ਦੇ ਬਿਆਨ ਅਤੇ ਤਕਨੀਕੀ ਸਬੂਤਾਂ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। [caption id="attachment_516236" align="aligncenter" width="300"] ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ,ਪੜੋ ਪੂਰੀ ਖ਼ਬਰ[/caption] ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਕਿ ਰਾਜ ਕੁੰਦਰਾ (Raj Kundra Arrested) ਇਸ ਕੇਸ ਵਿਚ ਮੁੱਖ ਮੁਲਜ਼ਮ ਅਤੇ ਮੁੱਖ ਸਾਜ਼ਿਸ਼ਕਰਤਾ ਹੈ। ਹਾਲਾਂਕਿ ਰਾਜ ਕੁੰਦਰਾ ਨੇ ਦਾਅਵਾ ਕੀਤਾ ਕਿ ਉਹਨਾਂ ਦਾ ਇਸ ਐਪ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਪੁਲਿਸ ਅਨੁਸਾਰ ਮੁੰਬਈ ਦੀ ਫਿਲਮ ਇੰਡਸਟਰੀ ਵਿਚ ਕੰਮ ਦੀ ਭਾਲ ਵਿਚ ਆਈਆਂ ਮਾਸੂਮ ਅਤੇ ਲੋੜਵੰਦ ਲੜਕੀਆਂ ਨੂੰ ਇਸ ਕੰਮ ਲਈ ਫਸਾਇਆ ਗਿਆ ਸੀ। ਜੇਕਰ ਅਦਾਲਤ ਆਰੋਪੀ ਨੂੰ ਦੋਸ਼ੀ ਕਰਾਰ ਦਿੰਦੀ ਹੈ ਤਾਂ ਉਸ ਨੂੰ ਕਈ ਸਾਲ ਜੇਲ੍ਹ ਵਿਚ ਰਹਿਣਾ ਹੈ ਸਕਦਾ ਹੈ। [caption id="attachment_516235" align="aligncenter" width="259"] ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ,ਪੜੋ ਪੂਰੀ ਖ਼ਬਰ[/caption] ਦੱਸ ਦੇਈਏ ਕਿ ਰਾਜ ਕੁੰਦਰਾ ਨੇ 2005 ਵਿਚ ਕਵਿਤਾ ਨਾਲ ਵਿਆਹ ਕੀਤਾ ਸੀ। ਹਾਲਾਂਕਿ ਕਰੀਬ 3 ਸਾਲ ਬਾਅਦ ਹੀ ਦੋਵਾਂ ਦਾ ਤਲਾਕ ਹੋ ਗਿਆ ਸੀ। ਰਾਜ ਤੇ ਕਵਿਤਾ ਦੀ ਇਕ ਬੇਟੀ ਵੀ ਹੈ, ਜਿਸ ਦੀ ਕਸਟੱਡੀ ਮਾਂ ਕੋਲ ਹੀ ਹੈ। ਕਵਿਤਾ ਨਾਲ ਤਲਾਕ ਤੋਂ ਬਾਅਦ ਰਾਜ ਨੇ ਸਾਲ 2009 ਵਿਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨਾਲ ਵਿਆਹ ਕੀਤਾ। ਰਾਜ ਤੇ ਸ਼ਿਲਪਾ ਦੇ ਦੋ ਬੱਚੇ ਬੇਟਾ ਵਿਆਨ ਤੇ ਇਕ ਸਾਲ ਦੀ ਧੀ ਸਮਿਸ਼ਾ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 400 ਮਿਲੀਅਨ ਡਾਲਰ ਯਾਨੀ 2700 ਕਰੋੜ ਤੋਂ ਵੀ ਜ਼ਿਆਦਾ ਹੈ। -PTCNews


Top News view more...

Latest News view more...

PTC NETWORK