ADGP ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਮੁਖੀ ਨਿਯੁਕਤ ਕੀਤਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਗਠਨ ਤੋਂ ਬਾਅਦ ਅਧਿਕਾਰੀਆਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਗੈਂਗਸਟਰਾਂ ਉਤੇ ਪੂਰੀ ਤਰ੍ਹਾਂ ਨਾਲ ਸ਼ਿਕੰਜਾ ਕੱਸਣਾ ਚਾਹੁੰਦੀ ਹੈ। ਇਸ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਆਈਪੀਐਸ ਪ੍ਰਮੋਦ ਬੈਨ ਏਡੀਜੀਪੀ ਸਪੈਸ਼ਲ ਕ੍ਰਾਈਮ ਤੇ ਆਰਥਿਕ ਅਪਰਾਧ ਵਿੰਗ ਪੰਜਾਬ ਨੂੰ ਬਦਲ ਕੇ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਲੁਧਿਆਣਾ ਤੋਂ ਤਬਦੀਲ ਕਰ ਕੇ ਡੀਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵਿਖੇ ਤਾਇਨਾਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗੁਰਮੀਤ ਸਿੰਘ ਚੌਹਾਨ ਆਈਪੀਐਸ ਏਆਈਜੀ ਓਕੂ ਪੰਜਾਬ ਐਸਏਐਸ ਨਗਰ ਤੋਂ ਤਬਦੀਲ ਕਰ ਕੇ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਵਿਖੇ ਤਾਇਨਾਤ ਕਰ ਦਿੱਤਾ ਹੈ। ਇਹ ਵੀ ਪੜ੍ਹੋ : ਨਤੀਜਾ ਕਾਪੀ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇ ਤੇ 800 ਰੁਪਏ ਵਸੂਲਣੇ ਗ਼ਲਤ : ਡਾ. ਚੀਮਾ