Mon, Jan 20, 2025
Whatsapp

ਚੰਡੀਗੜ੍ਹ 'ਚ ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀ

Reported by:  PTC News Desk  Edited by:  Ravinder Singh -- June 13th 2022 05:18 PM
ਚੰਡੀਗੜ੍ਹ 'ਚ ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀ

ਚੰਡੀਗੜ੍ਹ 'ਚ ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਕੇਸ ਵੱਧ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਵੱਧਦੇ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਮੂੰਹ ਤੇ ਨੱਕ ਨੂੰ ਢੱਕਣ ਲਈ ਜਨਤਕ ਥਾਵਾਂ ਉਤੇ ਹਮੇਸ਼ਾ ਮਾਸਕ ਪਹਿਨੋ, ਛਿੱਕ ਅਤੇ ਖੰਘਦੇ ਸਮੇਂ ਆਪਣੇ ਨੱਕ ਤੇ ਮੂੰਹ ਨੂੰ ਰੁਮਾਲ/ਟਿਸ਼ੂ ਨਾਲ ਢੱਕੋ, ਵਰਤੋਂ ਵਿਚ ਲਿਆਂਦੇ ਗਏ ਟਿਸ਼ੂਆਂ ਨੂੰ ਬੰਦ ਡੱਬਿਆਂ ਵਿੱਚ ਸੁੱਟੋ, ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖੋ, ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਬਚੋ। ਚੰਡੀਗੜ੍ਹ 'ਚ ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀਵਾਰ-ਵਾਰ ਹੱਥਾਂ ਨੂੰ ਧੋਵੋ। ਹੱਥਾਂ ਨੂੰ ਪਾਣੀ ਜਾਂ ਸਾਬਣ ਨਾਲ ਧੋਵੋ। ਬਿਨਾਂ ਮਤਲਬ ਬਾਹਰ ਜਾਣ ਤੋਂ ਬਚੋ। ਇਸ ਤੋਂ ਇਲਾਵਾ ਮਾਸਕ ਪਹਿਨਣ ਤੇ ਕੋਰੋਨਾ ਪ੍ਰੋਟੋਕਾਲ ਲਾਗੂ ਕਰਨ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਤੇ ਨਾਲ ਹੀ Covid ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਦੀ ਬੂਸਟਰ ਵੈਕਸੀਨ ਲਗਾਉਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ 'ਚ ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀਚੰਡੀਗੜ੍ਹ ਸਣੇ ਕਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਸਾਰੇ ਵਸਨੀਕਾਂ ਨੂੰ ਸਾਰੇ ਜਨਤਕ ਸਥਾਨਾਂ ‘ਤੇ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਚੰਡੀਗੜ੍ਹ 'ਚ ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀਜ਼ਿਕਰਯੋਗ ਹੈ ਕਿ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤ ਵਿੱਚ ਕੋਰੋਨਾ ਦੀ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਇਸ ਕਾਰਨ ਵੱਖ-ਵੱਖ ਸੂਬਿਆਂ ਵੱਲੋਂ ਕੋਰੋਨਾ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ। ਕੋਰੋਨਾ ਵਾਇਰਸ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਇਸ ਚੇਨ ਨੂੰ ਤੋੜਿਆ ਜਾ ਸਕੇ। ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ; ਸੰਤੋਸ਼ ਜਾਧਵ ਨੂੰ ਪੰਜਾਬ ਲਿਆਉਣ ਲਈ ਏਡੀਜੀਪੀ ਪੁਣੇ ਪੁੱਜੇ


Top News view more...

Latest News view more...

PTC NETWORK