ਐਡਵੋਕੇਟ ਅਮਰਦੀਪ ਸਿੰਘ ਧਾਰਨੀ ਬਣੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ
ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਫਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦਾ ਮੈਂਬਰ ਨਿਯੁਕਤ ਕੀਤੇ ਜਾਣ ਉਤੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੀਨੀਅਰ ਅਕਾਲੀ ਲੀਡਰਸ਼ਿਪ ਦੇ ਧੰਨਵਾਦੀ ਹਨ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਇਸ ਕਾਲਜ ਟਰੱਸਟ ਵਿਚ ਬਤੌਰ ਮੈਂਬਰ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : SYL ਮੁੱਦੇ 'ਤੇ ਮੁੱਖ ਮੰਤਰੀ ਮਾਨ ਕਰਨ ਸਟੈਂਡ ਸਪੱਸ਼ਟ : ਸ਼੍ਰੋਮਣੀ ਅਕਾਲੀ ਦਲ
ਉਨ੍ਹਾਂ ਦੱਸਿਆ ਕਿ ਉਹ ਆਪਣੇ ਵੱਲੋਂ ਵਿਸ਼ੇਸ਼ ਉੱਦਮ ਕਰਕੇ ਕਾਲਜ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ 'ਚ ਦਿਨ ਰਾਤ ਇਕ ਕਰਕੇ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਸੇਵਾ ਨਿਭਾਉਣਗੇ।
-PTC News