Sun, Sep 8, 2024
Whatsapp

ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾਉਣ ਦਾ ਮਾਮਲਾ: SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

Reported by:  PTC News Desk  Edited by:  Riya Bawa -- August 17th 2022 04:22 PM -- Updated: August 17th 2022 04:27 PM
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾਉਣ ਦਾ ਮਾਮਲਾ: SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾਉਣ ਦਾ ਮਾਮਲਾ: SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਵਿਅਕਤੀ ਨੇ ਇਹ ਹਰਕਤ ਕੀਤੀ ਹੈ, ਉਸ ਖਿਲਾਫ਼ ਕਾਰਵਾਈ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਐਡਵੋਕੇਟ ਧਾਮੀ ਨੇ ਆਖਿਆ ਕਿ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਉਨ੍ਹਾਂ ਆਖਿਆ ਕਿ ਜਾਣਕਾਰੀ ਅਨੁਸਾਰ ਇਹ ਕੋਝੀ ਹਰਕਤ ਕਰਨ ਵਾਲਾ ਵਿਅਕਤੀ ਅੰਮ੍ਰਿਤਸਰ ਵਾਸੀ ਕਰਮਜੀਤ ਸਿੰਘ ਗਿੱਲ ਕਾਂਗਰਸ ਦਾ ਨੁਮਾਇੰਦਾ ਹੈ, ਜਿਸ ਤੋਂ ਸਪੱਸ਼ਟ ਹੈ ਕਿ ਉਸ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਜਮਾਤ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਰਹੀ ਹੈ ਅਤੇ ਇਸ ਵੱਲੋਂ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਅਤੇ ਦਿੱਲੀ ਸਿੱਖ ਕਤਲੇਆਮ ਨਾ ਭੁੱਲਣਯੋਗ ਹੈ। Harjinder Singh Dhami likely to be 46th SGPC president ਅੱਜ ਫਿਰ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਦਰਸ਼ਤ ਕਰਕੇ ਕਾਂਗਰਸ ਦੇ ਆਗੂ ਨੇ ਸਿੱਖ ਭਾਵਨਾਵਾਂ ਨੂੰ ਦੁਖਾਇਆ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਪ੍ਰਮੁੱਖ ਧਾਰਮਿਕ ਅਸਥਾਨ ਹੋਣ ਦੇ ਨਾਲ-ਨਾਲ ਪੂਰੀ ਦੁਨੀਆਂ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਵੀ ਹੈ। ਇਥੇ ਹਰ ਹਰ ਵਿਅਕਤੀ ਮਾਨਸਿਕ ਸ਼ਾਂਤੀ ਅਤੇ ਅਧਿਆਤਮਿਕ ਸ਼ਕਤੀ ਪ੍ਰਾਪਤ ਕਰਨ ਲਈ ਨਤਮਸਤਕ ਹੁੰਦਾ ਹੈ। ਇਹ ਵੀ ਪੜ੍ਹੋ : ਪੰਜਾਬ ਤੋਂ ਹਜ਼ਾਰਾਂ ਕਿਸਾਨ ਅੱਜ ਲਖੀਮਪੁਰ ਖੀਰੀ ਵੱਲ ਕਰ ਰਹੇ ਕੂਚ, ਮੁੜ ਵਿੱਢਣਗੇ ਸੰਘਰਸ਼ ਉਨ੍ਹਾਂ ਆਖਿਆ ਕਿ ਇਸ ਪਾਵਨ ਅਸਥਾਨ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕਾਰਵਾਈ ਕਰੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਅਕਤੀ ਵੱਲੋਂ ਸੋਚੀ ਸਮਝੀ ਕੀਤੀ ਗਈ ਕੋਝੀ ਹਰਕਤ ਵਿਰੁੱਧ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ’ਤੇ ਪੁਲਿਸ ਕੋਲ ਕੇਸ ਦਰਜ ਕਰਵਾ ਦਿੱਤਾ ਗਿਆ ਹੈ। ਰਮਦਾਸ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਰਿਕਾਡਿੰਗ ਅਨੁਸਾਰ ਇਹ ਵਿਅਕਤੀ ਆਟਾ ਮੰਡੀ ਬਾਹੀ ਤੋਂ ਪਰਕਰਮਾਂ ਵਿਚ ਦਾਖਲ ਹੋਇਆ ਅਤੇ ਫੋਟੋ ਖਿਚਵਾਉਣ ਮਗਰੋਂ ਬਿਨਾ ਮੱਥਾ ਟੇਕਿਆਂ ਵਾਪਸ ਚਲਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਇਹ ਵਿਅਕਤੀ ਜਾਣਬੁਝ ਕੇ ਕੋਝੀ ਹਰਕਤ ਕਰਨ ਲਈ ਹੀ ਆਇਆ ਸੀ, ਨਾ ਕਿ ਗੁਰੂ ਘਰ ਵਿਚ ਮੱਥਾ ਟੇਕਣ। -PTC News


Top News view more...

Latest News view more...

PTC NETWORK