Tue, Apr 15, 2025
Whatsapp

ਅਫ਼ਗਾਨ ਹਿੰਦੂ ਅਤੇ ਸਿੱਖਾਂ ਵੱਲੋਂ ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ

Reported by:  PTC News Desk  Edited by:  Shanker Badra -- August 23rd 2021 01:44 PM
ਅਫ਼ਗਾਨ ਹਿੰਦੂ ਅਤੇ ਸਿੱਖਾਂ ਵੱਲੋਂ ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ

ਅਫ਼ਗਾਨ ਹਿੰਦੂ ਅਤੇ ਸਿੱਖਾਂ ਵੱਲੋਂ ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ

ਕਾਬੁਲ : ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉਥੇ ਫਸੇ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਭਾਰਤ ਵੀ ਅਫ਼ਗਾਨਿਸਤਾਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਇੱਕ ਆਪਰੇਸ਼ਨ ਵੀ ਚਲਾ ਰਿਹਾ ਹੈ। ਐਤਵਾਰ ਨੂੰ ਕਾਬੁਲ ਤੋਂ ਭਾਰਤੀ ਹਵਾਈ ਸੈਨਾ ਦਾ ਸੀ -17 ਗਲੋਬਮਾਸਟਰ ਜਹਾਜ਼ 168 ਲੋਕਾਂ ਨੂੰ ਲੈ ਕੇ ਹਿੰਡਨ ਏਅਰਬੇਸ 'ਤੇ ਉਤਰਿਆ ਸੀ। [caption id="attachment_526088" align="aligncenter" width="259"] ਅਫ਼ਗਾਨ ਹਿੰਦੂ ਅਤੇ ਸਿੱਖਾਂ ਵੱਲੋਂ ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ[/caption] ਪੜ੍ਹੋ ਹੋਰ ਖ਼ਬਰਾਂ : ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਦਿੱਤੀ ਇਜਾਜ਼ਤ ਇਸ ਵਿੱਚ 20 ਤੋਂ ਵੱਧ ਅਫਗਾਨ ਨਾਗਰਿਕ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਅਫ਼ਗਾਨਿਸਤਾਨ ਦੇ ਲੋਕ ਵੀ 2 ਜਹਾਜ਼ਾਂ ਰਾਹੀਂ ਦਿੱਲੀ ਹਵਾਈ ਅੱਡੇ 'ਤੇ ਆਏ। ਇੱਕ ਦਿਨ ਵਿੱਚ ਲਗਭਗ 400 ਲੋਕਾਂ ਨੂੰ ਅਫ਼ਗਾਨਿਸਤਾਨ ਤੋਂ ਭਾਰਤ ਲਿਆਂਦਾ ਗਿਆ। ਸੋਮਵਾਰ ਨੂੰ ਅਫ਼ਗਾਨਿਸਤਾਨ ਤੋਂ 46 ਅਫ਼ਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਕੱਢਿਆ ਗਿਆ। ਇਸ ਦੌਰਾਨ ਉਹ ਆਪਣੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਵੀ ਲੈ ਕੇ ਆਏ ਹਨ। [caption id="attachment_526090" align="aligncenter" width="300"] ਅਫ਼ਗਾਨ ਹਿੰਦੂ ਅਤੇ ਸਿੱਖਾਂ ਵੱਲੋਂ ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ[/caption] ਕਾਬੁਲ ਹਵਾਈ ਅੱਡੇ ਤੋਂ ਇੱਕ ਤਸਵੀਰ ਸਾਹਮਣੇ ਆਈ, ਜਿਸ ਵਿੱਚ ਤਿੰਨ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੇ ਸਿਰਾਂ 'ਤੇ ਰੱਖ ਕੇ ਖੜੇ ਹਨ। ਕਾਬੁਲ ਦੇ ਨਾਲ ਨਾਲ ਪੂਰੇ ਅਫਗਾਨਿਸਤਾਨ ਵਿੱਚ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਕਾਬੁਲ ਦੇ ਸਿੱਖ ਗੁਰਦੁਆਰਾ ਸਾਹਿਬ ਵਿੱਚ ਵੀ ਸੰਨਾਟਾ ਹੈ। ਪਿਛਲੇ ਦਿਨੀਂ ਤਾਲਿਬਾਨ ਦੇ ਲੋਕ ਸਿੱਖ ਗੁਰਦੁਆਰਾ ਕਮੇਟੀ ਦੇ ਲੋਕਾਂ ਨੂੰ ਮਿਲੇ ਸਨ ਅਤੇ ਕਿਹਾ ਸੀ ਕਿ ਅਸੀਂ ਤੁਹਾਨੂੰ ਕੁਝ ਨਹੀਂ ਬੋਲਾਂਗੇ। [caption id="attachment_526089" align="aligncenter" width="259"] ਅਫ਼ਗਾਨ ਹਿੰਦੂ ਅਤੇ ਸਿੱਖਾਂ ਵੱਲੋਂ ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ[/caption] ਹਾਲਾਂਕਿ, ਤਾਲਿਬਾਨ ਦੇ ਲੋਕਾਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਹੁਣ ਅਫਗਾਨਿਸਤਾਨ ਵਿੱਚ ਸ਼ਰੀਆ ਦਾ ਕਾਨੂੰਨ ਕੰਮ ਕਰੇਗਾ ਅਤੇ ਇਸ ਦਾ ਪਾਲਣ ਸਾਰੇ ਧਰਮਾਂ ਦੇ ਲੋਕਾਂ ਨੂੰ ਕਰਨਾ ਹੋਵੇਗਾ। ਭਾਵੇਂ ਉਹ ਮੁਸਲਮਾਨ ਹੋਣ, ਹਿੰਦੂ ਜਾਂ ਸਿੱਖ ,ਸਾਰੇ ਲੋਕ ਤਾਲਿਬਾਨ ਦੇ ਡਰ ਕਾਰਨ ਅਫਗਾਨਿਸਤਾਨ ਛੱਡ ਰਹੇ ਹਨ। ਸਿੱਖ ਆਪਣੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਅਫ਼ਗਾਨਿਸਤਾਨ ਤੋਂ ਬਾਹਰ ਨਿਕਲ ਰਹੇ ਹਨ। [caption id="attachment_526086" align="aligncenter" width="300"] ਅਫ਼ਗਾਨ ਹਿੰਦੂ ਅਤੇ ਸਿੱਖਾਂ ਵੱਲੋਂ ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ[/caption] ਇਸ ਦੌਰਾਨ ਅਫ਼ਗਾਨਿਸਤਾਨ ਤੋਂ ਭਾਰਤ ਪਰਤੇ ਲੋਕਾਂ ਨੇ ਤਾਲਿਬਾਨ ਦੇ ਅੱਤਿਆਚਾਰਾਂ ਦੀ ਕਹਾਣੀ ਸੁਣਾਈ। ਭਾਰਤ ਆਏ ਲੋਕਾਂ ਨੇ ਦੱਸਿਆ ਕਿ ਅਫਗਾਨਿਸਤਾਨ ਦੇ ਹਾਲਾਤ ਦਿਨੋ ਦਿਨ ਵਿਗੜ ਰਹੇ ਹਨ, ਉਥੇ ਗੋਲੀਬਾਰੀ ਅਤੇ ਬੰਬਬਾਰੀ ਹੋ ਰਹੀ ਹੈ। ਤਾਲਿਬਾਨ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਹ ਲੋਕਾਂ ਨੂੰ ਕੁੱਟ ਰਹੇ ਹਨ। ਹਰ ਕੋਈ ਡਰਿਆ ਹੋਇਆ ਹੈ। ਕੁਝ ਲੋਕਾਂ ਨੇ ਇਹ ਵੀ ਦੱਸਿਆ ਕਿ ਤਾਲਿਬਾਨ ਲੜਾਕੂ ਘਰਾਂ ਵਿੱਚ ਵੜ ਕੇ ਲੁੱਟ ਵੀ ਕਰ ਰਹੇ ਹਨ। ਇਸ ਦੌਰਾਨ ਤਾਲਿਬਾਨ ਦੇ ਸ਼ਾਸਨ ਤੋਂ ਬਾਅਦ ਅਫਗਾਨਿਸਤਾਨ ਦੇ ਭਵਿੱਖ ਬਾਰੇ ਅਨਿਸ਼ਚਿਤਤਾ ਦਾ ਦੌਰ ਹੈ। -PTCNews


Top News view more...

Latest News view more...

PTC NETWORK