Wed, Nov 13, 2024
Whatsapp

ਹਰਜੋਤ ਸਿੰਘ ਬੈਂਸ ਨੂੰ ਕੋਰੋਨਾ ਹੋਣ ਮਗਰੋਂ ਕੁਲਤਾਰ ਸਿੰਘ ਸੰਧਵਾਂ ਹੋਏ ਇਕਾਂਤਵਾਸ

Reported by:  PTC News Desk  Edited by:  Riya Bawa -- July 27th 2022 01:08 PM -- Updated: July 27th 2022 01:12 PM
ਹਰਜੋਤ ਸਿੰਘ ਬੈਂਸ ਨੂੰ ਕੋਰੋਨਾ ਹੋਣ ਮਗਰੋਂ ਕੁਲਤਾਰ ਸਿੰਘ ਸੰਧਵਾਂ ਹੋਏ ਇਕਾਂਤਵਾਸ

ਹਰਜੋਤ ਸਿੰਘ ਬੈਂਸ ਨੂੰ ਕੋਰੋਨਾ ਹੋਣ ਮਗਰੋਂ ਕੁਲਤਾਰ ਸਿੰਘ ਸੰਧਵਾਂ ਹੋਏ ਇਕਾਂਤਵਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕੋਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫੈਸਲਾ ਲਿਆ ਹੈ। ਸੰਧਵਾਂ, ਬੈਂਸ ਦੇ ਸੰਪਰਕ ਵਿਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। Trying to mislead people on SYL issue: Kultar Singh Sandhwan ਇਕ ਬੁਲਾਰੇ ਅਨੁਸਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮਕਾਰ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਕਰੋਨਾ ਹਾਲੇ ਪੂਰੀ ਤਰ੍ਹਾਂ ਗਿਆ ਨਹੀਂ ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਹ ਵੀ ਪੜ੍ਹੋ: ਹੁਣ ਪੰਜਾਬ ਦੇ ਇਸ ਹਸਪਤਾਲ 'ਚ ਹੋਵੇਗਾ 'Monkeypox' ਦਾ ਟੈਸਟ ਪਿਛਲੇ 24 ਘੰਟਿਆਂ ਦੌਰਾਨ ਪੰਜਾਬ 434 ਪੌਜ਼ੀਟਿਵ ਮਰੀਜ਼ ਪਾਏ ਗਏ ਹਨ। ਸੂਬੇ ਵਿੱਚ 79 ਮਰੀਜ਼ਾਂ ਨੂੰ ਆਕਸੀਜਨ ਤੇ 14 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਐਕਟਿਵ ਕੇਸਾਂ ਦੀ ਗਿਣਤੀ ਹੁਣ 2,688 ਤੱਕ ਪਹੁੰਚ ਗਈ ਹੈ।  ਮੋਹਾਲੀ 'ਚ ਕੋਰੋਨਾ ਦੇ ਮਾਮਲੇ 'ਚ ਸਥਿਤੀ ਕਾਫੀ ਖਰਾਬ ਹੋ ਗਈ ਹੈ। ਮੰਗਲਵਾਰ ਨੂੰ ਇੱਥੇ 132 ਸਕਾਰਾਤਮਕ ਮਾਮਲੇ ਪਾਏ ਗਏ। ਇੱਥੇ ਸਕਾਰਾਤਮਕਤਾ ਦਰ 15.55% ਸੀ। ਇਸ ਸਮੇਂ ਮੋਹਾਲੀ ਵਿੱਚ ਸਭ ਤੋਂ ਵੱਧ 691 ਐਕਟਿਵ ਕੇਸ ਹਨ। corona3 (1) ਲੁਧਿਆਣਾ ਵਿੱਚ ਵੀ 1.95% ਸਕਾਰਾਤਮਕ ਦਰ ਦੇ ਨਾਲ 66 ਕੇਸ ਪਾਏ ਗਏ। ਪਟਿਆਲਾ ਵਿੱਚ 13.23% ਦੀ ਸਕਾਰਾਤਮਕ ਦਰ ਦੇ ਨਾਲ 50 ਕੇਸ ਪਾਏ ਗਏ। ਪਿਛਲੇ 24 ਘੰਟਿਆਂ ਵਿੱਚ, ਪੰਜਾਬ ਵਿੱਚ 3.65% ਦੀ ਸਕਾਰਾਤਮਕ ਦਰ ਦੇ ਨਾਲ 434 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। -PTC News


Top News view more...

Latest News view more...

PTC NETWORK