Wed, Nov 13, 2024
Whatsapp

ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੀਤੀ ਗਈ ਕੋਸ਼ਿਸ਼

Reported by:  PTC News Desk  Edited by:  Riya Bawa -- December 19th 2021 10:59 AM
ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੀਤੀ ਗਈ ਕੋਸ਼ਿਸ਼

ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੀਤੀ ਗਈ ਕੋਸ਼ਿਸ਼

ਕਪੂਰਥਲਾ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇੱਥੇ ਇੱਕ ਅਣਪਛਾਤੇ ਨੌਜਵਾਨ ਵੱਲੋਂ ਪਿੰਡ ਨਿਜ਼ਾਮਪੁਰ ਦੇ ਗੁਰੂਦੁਆਰਾ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਨਾਲ ਛੇੜ-ਛਾੜ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਮੌਜੂਦ ਪਿੰਡ ਦੇ ਲੋਕਾਂ ਨੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੀ ਉਨ੍ਹਾਂ ਵਲੋਂ ਕੁੱਟਮਾਰ ਕੀਤੀ ਗਈ। ਮੌਕੇ 'ਤੇ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨਿਜਾਮਪੁਰ ਵਿਖੇ ਜਦੋਂ ਲੋਕ ਤੜਕੇ ਗੁਰਦੁਆਰਾ ਸਾਹਿਬ ਵਿਖੇ ਗਏ ਹੋਏ ਸਨ ਤਾਂ ਉਕਤ ਮੁਲਜ਼ਮ ਵਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ। ਅਜਿਹਾ ਕਰਨ 'ਤੇ ਲੋਕਾਂ ਨੇ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰ ਲਿਆ ਅਤੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮੁਲਜ਼ਮ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਜਿਕਰਯੋਗ ਹੈ ਕਿ ਬੀਤੇ ਦਿਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਸੀ, ਜਿਸ ਨੇ ਸਿੱਖਾਂ ਦੇ ਨਾਲ-ਨਾਲ ਪੰਜਾਬ ਦੇ ਸਾਰੇ ਵਰਗਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅੰਮ੍ਰਿਤਸਰ ਤੋਂ ਬਾਅਦ ਅੱਜ ਮੁੜ ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਮੌਜੂਦ ਪਿੰਡ ਦੇ ਲੋਕਾਂ ਨੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੀ ਉਨ੍ਹਾਂ ਵਲੋਂ ਕੁੱਟਮਾਰ ਕੀਤੀ ਗਈ। -PTC News


Top News view more...

Latest News view more...

PTC NETWORK