ਸਰਕਾਰ ਨੂੰ ਅਜੇ ਤੱਕ ਨਹੀਂ ਮਿਲੇ ਹਨ MSP 'ਤੇ ਕਮੇਟੀ ਲਈ ਮੈਂਬਰਾਂ ਦੇ ਨਾਂ: ਨਰੇਂਦਰ ਤੋਮਰ
ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਕਮੇਟੀ ਦੇ ਗਠਨ ਲਈ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੇ ਨਾਵਾਂ ਦੀ ਉਡੀਕ ਕਰ ਰਹੀ ਹੈ। ਇਕ ਪ੍ਰੋਗਰਾਮ ਦੌਰਾਨ ਤੋਮਰ ਨੇ ਕਿਹਾ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਮੇਟੀ ਲਈ ਕਿਸਾਨ ਯੂਨੀਅਨਾਂ ਤੋਂ ਦੋ-ਤਿੰਨ ਮੈਂਬਰਾਂ ਦੇ ਨਾਂ ਮੰਗੇ ਹਨ ਪਰ ਸਾਨੂੰ ਅਜੇ ਤੱਕ ਕੋਈ ਨਾਮ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਕਈ ਵਾਰ ਕਹਿ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ। ਪਿਛਲੇ ਸਾਲ ਨਵੰਬਰ ਵਿੱਚ ਕੇਂਦਰ ਨੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਜ਼ੀਰੋ ਬਜਟ ਆਧਾਰਿਤ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪਾਰਦਰਸ਼ੀ ਐਮਐਸਪੀ ਕਮੇਟੀ ਬਣਾਈ ਜਾਵੇਗੀ। ਕਮੇਟੀ ਦੇ ਗਠਨ 'ਚ ਕੋਈ ਦੇਰੀ ਨਾ ਹੋਣ ਦੀ ਗੱਲ ਦੱਸਦੇ ਹੋਏ ਤੋਮਰ ਨੇ ਕਿਹਾ ਕਿ ਜਿਵੇਂ ਹੀ ਕੇਂਦਰ ਸਰਕਾਰ ਨੂੰ ਕਿਸਾਨ ਯੂਨੀਅਨਾਂ ਦੀ ਪ੍ਰਤੀਨਿਧਤਾ ਕਰਨ ਵਾਲੇ ਦੋ-ਤਿੰਨ ਮੈਂਬਰਾਂ ਦੇ ਨਾਂ ਮਿਲ ਜਾਣਗੇ, ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ। ਇਹ ਵੀ ਪੜ੍ਹੋ: PNG Price Hike: PNG ਦੀਆਂ ਕੀਮਤਾਂ 'ਚ ਹੋਇਆ ਵਾਧਾ, 2 ਹਫਤਿਆਂ 'ਚ ਵੇਖੋ ਕਿੰਨਾ ਵਧੀਆ RATE ਪਿਛਲੇ ਮਹੀਨੇ, ਤੋਮਰ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਸੀ ਕਿ ਸਰਕਾਰ ਐਮਐਸਪੀ 'ਤੇ ਇੱਕ ਕਮੇਟੀ ਬਣਾਉਣ ਦੀ ਪ੍ਰਕਿਰਿਆ ਵਿੱਚ ਹੈ। ਕਮੇਟੀ ਵਿੱਚ ਕੇਂਦਰ, ਸੂਬਾ ਸਰਕਾਰਾਂ, ਕਿਸਾਨ, ਖੇਤੀ ਵਿਗਿਆਨੀ ਅਤੇ ਖੇਤੀ ਅਰਥ ਸ਼ਾਸਤਰੀ ਸ਼ਾਮਲ ਹੋਣਗੇ। ਦੂਜੇ ਪਾਸੇ ਉਧਰ, ਪੰਜਾਬ ਵਿੱਚ ਕਣਕ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਕਰਕੇ ਖਰੀਦ ਬੰਦ ਕਰਨ ਦੇ ਵਿਰੋਧ ’ਚ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਮੈਦਾਨ ਵਿੱਚ ਨਿੱਤਰ ਆਈਆਂ ਹਨ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕਣਕ ਦੀ ਖ਼ਰੀਦ ਵਿੱਚ ਮੁੜ ਵਿਘਨ ਪਿਆ ਤਾਂ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। -PTC News