ਅਜਨਾਲਾ 'ਚ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ
ਅਜਨਾਲਾ 'ਚ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ,ਅਜਨਾਲਾ: ਅਜਨਾਲਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਨ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਅੱਜ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਸ ਹੌਲਦਾਰ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।
ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ, ਜੋ ਕਿ ਚੰਡੀਗੜ੍ਹ ਵਿਖੇ ਡਿਊਟੀ ਕਰਦਾ ਸੀ।ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮ ਦੀ ਜੇਬ 'ਚੋਂ ਖੁਦਕੁਸ਼ੀ ਨੋਟ ਮਿਲਿਆ ਹੈ।
ਹੋਰ ਪੜ੍ਹੋ: ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 7 ਕਰੋੜ ਦਾ ਸੋਨਾ ਕੀਤਾ ਜ਼ਬਤ
ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਜੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ।
-PTC News