ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਲੀ 'ਚ ਵੱਡਾ ਅੰਦੋਲਨ ਕਰਨ ਲਈ ਲਗਾਤਾਰ ਪਿਛਲੇ 2 ਦਿਨਾਂ ਤੋਂ ਕੂਚ ਕੀਤਾ ਜਾ ਰਿਹਾ ਹੈ। ਹਰਿਆਣਾ 'ਚ ਵੱਖ-ਵੱਖ ਥਾਵਾਂ 'ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਦੇ ਕੁੱਝ ਕਿਸਾਨ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਤੋੜ ਕੇ ਦਿੱਲੀ ਪਹੁੰਚ ਗਏ ਹਨ।
[caption id="attachment_452878" align="aligncenter" width="300"] ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ[/caption]
ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਹੈ।ਕਿਸਾਨਾਂ ਨੂੰ ਦਿੱਲੀ ਜਾਣ ਲਈ ਸੁਰੱਖਿਆ ਲਾਂਘਾ ਦੇਣ ਦੀ ਅਪੀਲ ਕੀਤੀ ਗਈ ਹੈ। ਅੰਦੋਲਨਕਾਰੀ ਕਿਸਾਨਾਂ ਨੂੰ ਰਾਮਲੀਲਾ ਮੈਦਾਨ ਦਿੱਲੀ ਐਲਾਟ ਕਰਨ ਦੀ ਮੰਗ ਕੀਤੀ ਹੈ।ਦੇਸ਼ ਭਰ ਦੇ ਲੱਖਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਨੂੰ ਮੁੱਖ ਰੱਖਦਿਆਂ ਤਸ਼ੱਦਦ ਦਾ ਰਾਹ ਤਿਆਗਣ ਦੀ ਨਸੀਹਤ ਦਿੱਤੀ ਹੈ।
[caption id="attachment_452880" align="aligncenter" width="300"]
ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ[/caption]
ਉਨ੍ਹਾਂ ਨੇ ਹਰਿਆਣਾ ਤੇ ਉਤਰ ਪ੍ਰਦੇਸ਼ ਸਰਕਾਰਾਂ ਉਪਰ ਕਿਸਾਨਾਂ ‘ਤੇ ਤਸ਼ੱਦਦ ਕਰਨ ਦੇ ਲਾਏ ਦੋਸ਼ ਹਨ। ਹਜ਼ਾਰਾਂ ਕਿਸਾਨਾਂ ਦੇ ਰਾਜਧਾਨੀ ਦਿੱਲੀ ਨੇੜੇ ਪੁੱਜਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕੁਝ ਘੰਟਿਆਂ ਵਿਚ ਲੱਖਾਂ ਕਿਸਾਨਾਂ ਦੇ ਦਿੱਲੀ ਪੁੱਜਣ ਦੀ ਪ੍ਰਧਾਨ ਮੰਤਰੀ ਨੂੰ ਪੱਤਰ ਰਾਹੀਂ ਜਾਣਕਾਰੀ ਦਿੱਤੀ ਹੈ। ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਟਕਰਾਅ ਪੈਦਾ ਕਰਨ ਦੀ ਥਾਂ ਗੱਲਬਾਤ ਦੇ ਰਾਹ ਪੈਣ ਦੀ ਨਸੀਹਤ ਦਿੱਤੀ ਹੈ।
[caption id="attachment_452879" align="aligncenter" width="300"]
ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ[/caption]
ਇਸ ਦੌਰਾਨ ਪੰਜਾਬ ਦੇ ਕੁੱਝ ਕਿਸਾਨਾਂ ਦਾ ਕਾਫ਼ਲਾ ਦਿੱਲੀ ਬਾਰਡਰ 'ਤੇ ਪਹੁੰਚ ਗਿਆ ਹੈ। ਪੰਜਾਬ ਦੇ ਕਿਸਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨ ਸਾਰੀਆਂ ਰੁਕਾਵਟਾਂ ਪਾਰ ਕਰਦਿਆਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਪਹੁੰਚ ਗਏ ਹਨ,ਓਥੇ ਹੀ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅਥਰੂ ਗੈਸ ਦੇ ਗੋਲੇ ਛੱਡੇ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਤੇ ਸਰਕਾਰ ਨੇ ਹਰ ਹੱਥਕੰਡਾ ਅਪਣਾਇਆ ਹੈ।
-PTCNews