Wed, Nov 13, 2024
Whatsapp

4 ਸਾਲਾਂ ਬੱਚੀ ਦੀ ਸਰੀਰਕ ਉਤਪੀੜਨ ਘਟਨਾ ਸਬੰਧੀ ਅੱਜ ਸਾਰੇ ਪ੍ਰਾਈਵੇਟ ਸਕੂਲ ਤੇ ਕਾਲਜ ਬੰਦ

Reported by:  PTC News Desk  Edited by:  Riya Bawa -- April 11th 2022 02:52 PM -- Updated: April 11th 2022 02:56 PM
4 ਸਾਲਾਂ ਬੱਚੀ ਦੀ ਸਰੀਰਕ ਉਤਪੀੜਨ ਘਟਨਾ ਸਬੰਧੀ ਅੱਜ ਸਾਰੇ ਪ੍ਰਾਈਵੇਟ ਸਕੂਲ ਤੇ ਕਾਲਜ ਬੰਦ

4 ਸਾਲਾਂ ਬੱਚੀ ਦੀ ਸਰੀਰਕ ਉਤਪੀੜਨ ਘਟਨਾ ਸਬੰਧੀ ਅੱਜ ਸਾਰੇ ਪ੍ਰਾਈਵੇਟ ਸਕੂਲ ਤੇ ਕਾਲਜ ਬੰਦ

ਗੁਰਦਾਸਪੁਰ: ਪਿਛਲੇ ਦਿਨੀਂ ਗੁਰਦਾਸਪੁਰ ਦੇ ਇਕ ਨਿਜੀ ਸਕੂਲ ਵਿਚ 4 ਸਾਲਾ ਬੱਚੀ ਨਾਲ ਹੋਏ ਸਰੀਰਕ ਉਤਪੀੜਨ ਦੇ ਮਾਮਲੇ ਵਿਚ ਗੁਰਦਾਸਪੁਰ ਪੁਲਸ ਵੱਲੋਂ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਨਿੰਦਾ ਕੀਤੀ ਅਤੇ ਨਾਲ ਹੀ ਬਿਨਾਂ ਕਿਸੇ ਤੱਥਾਂ ਤੋਂ ਨਿਰਦੋਸ਼ ਸਕੂਲ ਪ੍ਰਬੰਧਕਾਂ ਤੇ ਪਰਚਾ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਵੀ ਨਿੰਦਾ ਕੀਤੀ। 4 ਸਾਲਾਂ ਬੱਚੀ ਨਾਲ ਸਰੀਰਕ ਛੇੜਛਾੜ ਦੀ ਘਟਨਾ ਸਬੰਧੀ ਪੰਜਾਬ 'ਚ ਅੱਜ ਸਾਰੇ ਪ੍ਰਾਈਵੇਟ ਸਕੂਲ ਤੇ ਕਾਲਜ ਬੰਦ ਇਸ ਦੇ ਤਹਿਤ ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਾਂ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਲਿਆ ਗਿਆ ਹੈ। ਇਸ ਮਾਮਲੇ ਵਿੱਚ ਅੱਜ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਸੱਦੇ ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ ਨੇ ਪੰਜਾਬ ਭਰ ਵਿੱਚ ਪ੍ਰਾਈਵੇਟ ਸਕੂਲ ਅਤੇ ਕਾਲਜ ਅੱਜ ਬੰਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਮੰਗ ਕੀਤੀ ਹੈ ਕਿ ਜੋ ਸਕੂਲ ਪ੍ਰਬੰਧਕਾਂ ਦੇ ਉਪਰ ਮਾਮਲੇ ਦਰਜ ਕੀਤੇ ਹਨ ਉਹ ਰੱਦ ਕੀਤੇ ਜਾਣ ਅਤੇ ਅਸਲੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾ। Punjab-schools-to-remain-close ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਨੇ ਅਹੁਦੇਦਾਰਾਂ ਨੇ ਐਸ ਐਸ ਪੀ ਗੁਰਦਾਸਪੁਰ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਨਿਜੀ ਸਕੂਲਾਂ ਦੀ ਯੂਨੀਅਨ ਦੇ ਪ੍ਰਧਾਨ ਮੋਹਿਤ ਮਹਾਜਨ ਅਤੇ ਸਿਮਰਨਜੀਤ ਸਿੰਘ ਹੁਰਾ ਨੇ ਦੱਸਿਆ ਕਿ ਪਿਛਲੇ ਦਿਨੀ ਜੋ ਇੱਕ ਨਿਜੀ ਸਕੂਲ ਵਿੱਚ ਬਲਾਤਕਾਰ ਦੀ ਘਟਨਾ ਨੂੰ ਲੈ ਕੇ ਸਕੂਲ ਦੇ ਪ੍ਰਬੰਧਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਇਸ ਦੇ ਵਿਰੋਧ ਵਿੱਚ ਅੱਜ ਪੂਰੇ ਪੰਜਾਬ ਦੇ 1650 ਨਿਜੀ ਸਕੂਲ ਅਤੇ ਕਾਲਜ ਇਸ ਦੇ ਰੋਸ ਵਿੱਚ ਬੰਦ ਕਰਕੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। 4 ਸਾਲਾਂ ਬੱਚੀ ਨਾਲ ਸਰੀਰਕ ਛੇੜਛਾੜ ਦੀ ਘਟਨਾ ਸਬੰਧੀ ਪੰਜਾਬ 'ਚ ਅੱਜ ਸਾਰੇ ਪ੍ਰਾਈਵੇਟ ਸਕੂਲ ਤੇ ਕਾਲਜ ਬੰਦ ਗੁਰਦਾਸਪੁਰ ਦੇ SSP ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਪੁਲਿਸ ਜਲਦ ਤੋਂ ਜਲਦ ਸਹੀ ਜਾਂਚ ਕਰਕੇ ਅਸਲ ਦੋਸ਼ੀਆ ਨੂੰ ਗ੍ਰਿਫਤਾਰ ਕਰੇ ਅਤੇ ਜੋ ਸਕੂਲ ਪ੍ਰਬੰਧਕਾਂ ਦੇ ਝੁਠਾ ਮਾਮਲਾ ਦਰਜ ਕੀਤਾ ਹੈ ਉਸ ਨੂੰ ਰੱਦ ਕੀਤਾ ਜਾਵੇ। ਪੰਜਾਬ 'ਚ ਅੱਜ ਸਾਰੇ ਪ੍ਰਾਈਵੇਟ ਸਕੂਲ ਤੇ ਕਾਲਜ ਬੰਦ ਇਹ ਵੀ ਪੜ੍ਹੋ : ਇੱਕੋ ਪਰਿਵਾਰ ਦੇ 11 ਮੈਂਬਰਾਂ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਮੰਗੀ 'ਇੱਛਾ ਮੌਤ' ਓਧਰ ਇਸ ਸੰਬੰਧੀ ਜਦੋਂ ਗੁਰਦਾਸਪੁਰ ਦੇ SSP ਸੁਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੇ ਬਾਰੇ ਵਿੱਚ ਮੈਨੂੰ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦੇ ਮਿਲੇ ਹਨ ਅਤੇ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜਲਦ ਹੀ ਅਸਲ ਦੋਸ਼ੀ ਗ੍ਰਿਫਤਾਰ ਕਰ ਲਏ ਜਾਣਗੇ। -PTC News


Top News view more...

Latest News view more...

PTC NETWORK