'ਆਪ' ਵੱਲੋਂ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਥੋੜਾ ਇੰਤਜ਼ਾਰ ਕਰੋ: ਸਪੀਕਰ ਕੁਲਤਾਰ ਸੰਧਵਾਂ
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਪਾਰਟੀ ਵੱਲੋਂ ਕੀਤੇ ਗਏ ਲੋਕਾਂ ਨਾਲ ਵਾਅਦੇ ਸਾਰੇ ਪੂਰੇ ਕੀਤੇ ਜਾਣਗੇ ਪਰ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ। ਕੁਲਤਾਰ ਸਿੰਘ ਸੰਧਵਾ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕੀਤਾ ਪਿਆ। ਉਨ੍ਹਾਂ ਨੇ ਕਿਹਾ ਥੋੜਾ ਟਾਈਮ ਲੱਗੇਗਾ ਖਜ਼ਾਨਾ ਨੂੰ ਸਟੈਬਲ ਕਰਨ ਲਈ। ਉਨ੍ਹਾਂ ਨੇ ਲੋਕਾਂ ਨੂੰ ਥੋੜਾ ਸਮਾਂ ਇਤਜ਼ਾਰ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਚੰਗੀ ਲੁੱਟ ਕੀਤੀ ਹੈ। ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚੋਂ ਨਸ਼ਿਆ ਨੂੰ ਰੋਕਣ ਲਈ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੂਰੇ ਸਿਸਟਮ ਨੂੰ ਬਦਲਣ ਲਈ ਥੋੜ੍ਹਾ ਸਮਾਂ ਤਾਂ ਜਰੂਰ ਲੱਗੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ 75 ਸਾਲਾਂ ਵਿੱਚ ਜਿਹੜੇ ਗਲਤ ਕੰਮ ਹੋਏ ਹਨ ਉਸ ਸਿਸਟਮ ਨੂੰ ਤੋੜਨ ਲਈ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਪੰਜਾਬ ਨੂੰ ਵਿਕਾਸ ਦੇ ਲੀਹਾਂ ਦੇ ਲੈ ਕੇ ਜਾ ਰਹੀ ਹੈ। ਇਹ ਵੀ ਪੜ੍ਹੋ:ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਮ 'ਤੇ ਠੱਗੀ ਮਾਰਨ ਦੀ ਕੋਸ਼ਿਸ਼ ਨਾਕਾਮ -PTC News