ਪੰਜਾਬ ਦੀ ਸਿਆਸਤ 'ਚ ਵੱਡਾ ਭੁਚਾਲ , ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Amarinder Singh resign। Punjab Congress Crisis । Punjab CLP meeting
ਚੰਡੀਗੜ੍ਹ : ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਏ ਜਾਣ ਤੋਂ ਬਾਅਦ ਪੰਜਾਬ 'ਚ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਸਮੇਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ , ਕਿਉਂਕਿ ਕਾਂਗਰਸ ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ।
[caption id="attachment_534535" align="aligncenter" width="700"]
ਪੰਜਾਬ ਦੀ ਸਿਆਸਤ 'ਚ ਵੱਡਾ ਭੁਚਾਲ , ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption]
ਪੜ੍ਹੋ ਹੋਰ ਖ਼ਬਰਾਂ : ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਅਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ : ਸੂਤਰ
Amarinder Singh resign : ਕੈਪਟਨ ਅਮਰਿੰਦਰ ਨੇ ਵਿਧਾਇਕ ਦਲ ਦੀ ਮੀਟਿੰਗ ਵਿਚ ਵੀ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਵਿਧਾਇਕ ਦਲ ਦੇ ਨੇਤਾ ਹਨ ਪਰ ਉਹਨਾਂ ਨੇ ਇਹ ਮੀਟਿੰਗ ਨਹੀਂ ਬੁਲਾਈ ਹੈ। ਪੰਜਾਬ ਰਾਜਪਾਲ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪਿਛਲੇ 2 ਮਹੀਨਿਆਂ 'ਚ ਤਿੰਨ ਵਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਅਤੇ ਮੇਰਾ ਅਪਮਾਨ ਕੀਤਾ ਗਿਆ , ਇਸ ਕਰਕੇ ਮੈਂ ਅਸਤੀਫ਼ਾ ਦੇ ਰਿਹਾ ਹੈ।
[caption id="attachment_534534" align="aligncenter" width="259"]
ਪੰਜਾਬ ਦੀ ਸਿਆਸਤ 'ਚ ਵੱਡਾ ਭੁਚਾਲ , ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption]
Amarinder Singh resign : ਸੂਤਰਾਂ ਅਨੁਸਾਰ ਸੁਨੀਲ ਜਾਖੜ ਨੂੰ ਅੱਜ ਸ਼ਾਮ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਅੱਜ ਸ਼ਾਮ 5 ਵਜੇ ਹੋਣ ਵਾਲੀ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਸੁਨੀਲ ਜਾਖੜ ਦੇ ਨਾਂਅ 'ਤੇ ਮੋਹਰ ਲੱਗ ਸਕਦੀ ਹੈ। ਕਾਂਗਰਸ ਪਾਰਟੀ ਵਿੱਚ ਬਲਰਾਮ ਦਾਸ ਜਾਖੜ ਦੇ ਪੁੱਤਰ ਸੁਨੀਲ ਜਾਖੜ ਦਾ ਪਾਰਟੀ ਵਿੱਚ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਬਹੁਤ ਵੱਡਾ ਰੁਤਬਾ ਰਿਹਾ ਹੈ ਅਤੇ ਉਹ ਉੱਘੇ ਰਾਜਨੇਤਾ ਮੰਨੇ ਜਾਂਦੇ ਹਨ। ਸੂਤਰਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਦੇ ਡਿਪਟੀ ਸੀਐਮ ਬਣਾਏ ਜਾਣ ਦੀਆਂ ਚਰਚਾਵਾਂ ਵੀ ਜਾਰੀ ਹਨ।