Wed, Apr 2, 2025
Whatsapp

30 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

Reported by:  PTC News Desk  Edited by:  Ravinder Singh -- March 27th 2022 05:03 PM -- Updated: March 27th 2022 05:20 PM
30 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

30 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਜੰਮੂ-ਕਸ਼ਮੀਰ : ਕੋਵਿਡ ਦੀ ਤੀਜੀ ਲਹਿਰ ਦੇ ਘੱਟਣ ਦੇ ਨਾਲ ਹੀ ਜੰਮੂ ਤੇ ਕਸ਼ਮੀਰ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਅਮਰਨਾਥ ਯਾਤਰਾ 30 ਜੂਨ 2022 ਤੋਂ ਸ਼ੁਰੂ ਹੋਵੇਗੀ। ਕੋਰੋਨਾ ਵਾਇਰਸ ਸਬੰਧੀ ਸਰਕਾਰ ਵੱਲੋਂ ਜਾਰੀ ਪ੍ਰੋਟੋਕੋਲ ਲਾਗੂ ਹੋਣਗੇ। ਜੰਮੂ ਤੇ ਕਸ਼ਮੀਰ ਦੇ ਲੈਫਟੀਨੈਂਟ ਗਵਨਰ ਦੇ ਦਫ਼ਤਰ ਨੇ ਇਹ ਵੀ ਦੱਸਿਆ ਕਿ ਯਾਤਰਾ ਧਾਰਮਿਕ ਪਰੰਪਰਾ ਅਨੁਸਾਰ ਹੋਵੇਗੀ ਤੇ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ। 30 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾਅਮਰਨਾਥ ਯਾਤਰਾ ਇਸ ਸਾਲ 43 ਦਿਨਾਂ ਤੱਕ ਚੱਲੇਗੀ। ਅੱਜ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੀ ਮੀਟਿੰਗ ਹੋਈ। ਇਸ ਦੌਰਾਨ ਫ਼ੈਸਲਾ ਲਿਆ ਗਿਆ ਕਿ ਸ਼ਰਧਾਲੂਆਂ ਦੀ ਭਾਵਨਾਵਾਂ ਨੂੰ ਦੇਖਦੇ ਹੋਏ ਇਸ ਵਿਰਾ ਅਮਰਨਾਥ ਯਾਤਰਾ 43 ਦਿਨਾਂ ਦੀ ਹੋਵੇਗੀ ਅਤੇ 30 ਜੂਨ ਨੂੰ ਸਾਰੇ ਕੋਵਿਡ ਪ੍ਰੋਟੋਕੋਲ ਦੇ ਨਾਲ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਵੀ ਫ਼ੈਸਲਾ ਲਿਆ ਗਿਆ ਕਿ ਇਹ ਪਵਿੱਤਰ ਯਾਤਰਾ ਰੱਖੜੀ ਵਾਲੇ ਦਿਨ ਸੰਪੰਨ ਹੋਵੇਗੀ। ਸਿਨਹਾ ਨੇ ਟਵੀਟਰ 'ਤੇ ਲਿਖਿਆ, ਅਸੀਂ ਆਉਣ ਵਾਲੀ ਯਾਤਰਾ 'ਤੇ ਵੀ ਵੱਖ-ਵੱਖ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕੀਤੀ।

ਇੱਕ ਟਵੀਟ ਵਿੱਚ, LG ਮਨੋਜ ਸਿਨਹਾ ਨੇ ਕਿਹਾ, "43 ਦਿਨਾਂ ਦੀ ਪਵਿੱਤਰ ਯਾਤਰਾ 30 ਜੂਨ ਨੂੰ ਸਾਰੇ ਕੋਵਿਡ ਪ੍ਰੋਟੋਕੋਲ ਦੇ ਨਾਲ ਸ਼ੁਰੂ ਹੋਵੇਗੀ ਅਤੇ ਰਕਸ਼ਾ ਬੰਧਨ ਵਾਲੇ ਦਿਨ ਪਰੰਪਰਾ ਅਨੁਸਾਰ ਸਮਾਪਤ ਹੋਵੇਗੀ। ਅਸੀਂ ਇਸ ਬਾਰੇ ਡੂੰਘਾਈ ਨਾਲ ਚਰਚਾ ਕੀਤੀ। ਇਸ ਮੌਕੇ ਯਾਤਰੀਆਂ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਵਿਚਾਰੀਆਂ ਗਈਆਂਂ। 30 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾਸ਼੍ਰੀ ਅਮਰਨਾਥ ਜੀ ਸ਼ਰਾਇਨ ਬੋਰਡ ਦੀ ਮੀਟਿੰਗ ਦੌਰਾਨ ਅਮਰਨਾਥ ਯਾਤਰਾ ਦੇ ਵੱਖ-ਵੱਖ ਮੁੱਦਿਆਂ ਉਤੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਚਰਚਾ ਕੀਤੀ ਗਈ ਕਿ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਪ੍ਰਕਾਰ ਦੀ ਕੋਈ ਪਰੇਸ਼ਾਨੀ ਨਾ ਆਵੇ। ਇਸ ਤੋਂ ਇਲਾਵਾ ਯਾਤਰੀਆਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਉਤੇ ਵੀ ਚਰਚਾ ਕੀਤੀ ਗਈ। ਇਹ ਵੀ ਪੜ੍ਹੋ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਜੇਲ੍ਹ ਤੋਂ ਆਈ ਚਿੱਠੀ

Top News view more...

Latest News view more...

PTC NETWORK