ਅਮਰੀਕਾ ਦੇ ਇੱਕ ਸ਼ਾਪਿੰਗ ਮਾਲ 'ਚ ਚੱਲੀਆਂ ਗੋਲੀਆਂ, 20 ਲੋਕਾਂ ਦੀ ਮੌਤ !
ਅਮਰੀਕਾ ਦੇ ਇੱਕ ਸ਼ਾਪਿੰਗ ਮਾਲ 'ਚ ਚੱਲੀਆਂ ਗੋਲੀਆਂ, 20 ਲੋਕਾਂ ਦੀ ਮੌਤ !,ਅਮਰੀਕਾ ਦੇ ਟੈਕਸਾਸ ਸੂਬੇ 'ਚ ਬੀਤੇ ਦਿਨ ਇਕ ਸ਼ਾਪਿੰਗ ਮਾਲ 'ਚ ਅੰਨ੍ਹੇਵਾਹ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ 'ਚ 20 ਲੋਕਾਂ ਦੀ ਮੌਤ ਹੋ ਗਈ ਹੈ,ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਅਮਰੀਕਾ 'ਚ ਇੰਝ ਅੰਨ੍ਹੇਵਾਹ ਗੋਲ਼ੀਬਾਰੀ ਕਰ ਕੇ ਨਿਰਦੋਸ਼ ਲੋਕਾਂ ਦੀਆਂ ਜਾਨਾਂ ਲੈਣਾ ਇੱਕ ਮਹਾਂਮਾਰੀ ਦਾ ਰੂਪ ਅਖ਼ਤਿਆਰ ਕਰ ਚੁੱਕਾ ਹੈ।ਅਲ ਪਾਸੋ ਦੀ ਇਸ ਤਾਜ਼ਾ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਹੋਰ ਪੜ੍ਹੋ: ਰੂਸ ਦੇ ਵੋਰੋਨਿਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਦੀ ਮੌਤ
ਉਥੇ ਸਥਾਨਕ ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਡੇ ਮੁਲਾਜ਼ਮ ਹਮਲਾਵਰਾਂ ਦੀ ਭਾਲ ਕਰ ਰਹੇ ਹਨ, ਜ਼ਲਦੀ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰ ਕੇ ਇਸ ਭਿਆਨਕ ਗੋਲੀਬਾਰੀ ਉੱਤੇ ਦੁੱਖ ਪ੍ਰਗਟਾਇਆ ਹੈ।
-PTC News