ਅਮਰੀਕਾ ਦੇ ਟੈਕਸਾਸ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 5 ਮੌਤਾਂ, ਕਈ ਜ਼ਖਮੀ
ਅਮਰੀਕਾ ਦੇ ਟੈਕਸਾਸ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 5 ਮੌਤਾਂ, ਕਈ ਜ਼ਖਮੀ,ਟੈਕਸਾਸ: ਅਮਰੀਕਾ ਦੇ ਟੈਕਸਾਸ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦੋਂ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਹੋਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 21 ਲੋਕ ਜ਼ਖਮੀ ਹੋ ਗਏ। ਇਸ ਦੌਰਾਨ 21 ਵਿਅਕਤੀ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚ ਤਿੰਨ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ।
ਸਥਾਨਕ ਪੁਲਿਸ ਮੁਤਾਬਕ ਉਨ੍ਹਾਂ ਨੇ ਕਾਰਵਾਈ ਦੌਰਾਨ ਬੰਦੂਕਧਾਰੀ ਨੂੰ ਗੋਲੀ ਮਾਰ ਦਿੱਤੀ।ਉਹਨਾਂ ਕਿਹਾ ਕਿ ਹਥਿਆਰਬੰਦ ਵਿਅਕਤੀ ਮੋਟਰ ਸਾਈਕਲ ’ਤੇ ਆਇਆ ਅਤੇ ਫਿਰ ਉਸ ਨੇ ਡਾਕ ਵਿਭਾਗ ਦੇ ਟਰੱਕ ਨੂੰ ਹਾਈਜੈਕ ਕੀਤਾ ਤੇ ਉੱਥੇ ਮੌਜੂਦ ਲੋਕਾਂ ’ਤੇ ਗੋਲੀਆਂ ਚਲਾਈਆਂ।
ਹੋਰ ਪੜ੍ਹੋ: ਪੀ.ਵੀ ਸਿੰਧੂ ਨੇ ਰਚਿਆ ਇਤਿਹਾਸ, ਨੋਜੋਮੀ ਓਕੁਹਾਰਾ ਨੂੰ ਹਰਾ ਕੇ ਜਿੱਤਿਆ ਵਿਸ਼ਵ ਚੈਂਪੀਅਨਸ਼ਿਪ ਦਾ ਖਿਤਾਬ
ਓਡੇਸਾ ਪੁਲਿਸ ਵਿਭਾਗ ਨੇ ਫੇਸਬੁੱਕ ’ਤੇ ਇਸ ਬਾਰੇ ਜਾਣਕਾਰੀ ਦਿੱਤੀ ਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ ਅਤੇ ਕੁੱਝ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਵਲੋਂ ਲੋਕਾਂ ਨੂੰ ਅਲਰਟ ਕਰਦਿਆਂ ਕਿਹਾ ਗਿਆ ਕਿ ਉਹ ਇਸ ਇਲਾਕੇ ਵਲੋਂ ਲੰਘਦੇ ਸਮੇਂ ਵਧੇਰੇ ਧਿਆਨ ਰੱਖਣ।
-PTC News