ਰੈਲੀ ਦੌਰਾਨ ਅਮਿਤ ਸ਼ਾਹ ਨੇ ਕਿਹਾ- BJP ਦੀ ਡਬਲ ਇੰਜਣ ਸਰਕਾਰ ਹੀ ਪੰਜਾਬ ਨੂੰ ਕਰਵਾਏਗੀ ਨਸ਼ਾ ਮੁਕਤ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡੇਰਾ ਮੁਖੀਆਂ ਦੀ ਵੀ ਅਹਿਮ ਭੂਮਿਕਾ ਰਹੀ ਹੈ। ਇਹੀ ਕਾਰਨ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਡੇਰਾ ਪ੍ਰੇਮੀਆਂ ਨੂੰ ਲੁਭਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਇਸੇ ਕੜੀ 'ਚ ਵੋਟਾਂ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰੀ ਮੁਖੀ ਨਾਲ ਮੁਲਾਕਾਤ ਕੀਤੀ ਗਈ ਸੀ। ਇੱਥੇ ਪੜ੍ਹੋ ਹੋਰ ਖ਼ਬਰਾਂ: ਦੀਪ ਸਿੱਧੂ ਦੀ ਮਹਿਲਾ ਮਿੱਤਰ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਸਿੱਧੂ ਨਾਲ ਆਖਰੀ PHOTO ਵਾਇਰਲ ਫੋਟੋ ਸਾਂਝਾ ਕਰਦਿਆਂ ਅਮਿਤ ਸ਼ਾਹ ਨੇ ਆਪਣੇ ਟਵੀਟਰ ਉਤੇ ਲਿਖਿਆ ਹੈ, "ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ।" ਰਾਧਾ ਸੁਆਮੀ ਡੇਰੇ ਦਾ ਪੰਜਾਬ ਵਿੱਚ ਮਜ਼ਬੂਤ ਆਧਾਰ ਹੈ। ਪੰਜਾਬ ਤੋਂ ਇਲਾਵਾ ਹੋਰ ਕਈ ਰਾਜਾਂ ਵਿੱਚ ਵੀ ਡੇਰੇ ਦੇ ਪੈਰੋਕਾਰ ਹਨ। ਡੇਰਾ ਬਿਆਸ ਦੇ ਪੈਰੋਕਾਰ ਕਈ ਸੀਟਾਂ 'ਤੇ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਤਾਕਤ ਰੱਖਦੇ ਹਨ।
ਦੱਸ ਦੇਈਏ ਕਿ ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਫਿਰੋਜ਼ਪੁਰ ਵਿਖੇ ਰੈਲੀ ਭਾਜਪਾ ਉਮੀਦਵਾਰ ਰਾਣਾ ਗੁਰਜੀਤ ਸਿੰਘ ਸੋਢੀ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਆਉਣ ਉਤੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਰੇਤ ਮਾਫੀਆ ਮੁਕਤ ਕੀਤਾ ਜਾਵੇਗਾ। ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਭਾਈਚਾਰਾ, ਮਾਫੀਆ ਮੁਕਤ ਪੰਜਾਬ, ਨਸ਼ਾ ਮੁਕਤ ਪੰਜਾਬ, ਹਰ ਹੱਥ ਲਈ ਰੁਜ਼ਗਾਰ, ਖੁਸ਼ਹਾਲ ਕਿਸਾਨ, ਸਿਹਤਮੰਦ ਪੰਜਾਬ, ਸਭ ਲਈ ਸਿੱਖਿਆ, ਉਦਯੋਗਿਕ ਕ੍ਰਾਂਤੀ, ਵਿਕਸਤ ਪੰਜਾਬ, ਔਰਤਾਂ ਦਾ ਸਸ਼ਕਤੀਕਰਨ ਅਤੇ ਸਭ ਦਾ ਵਿਕਾਸ ਦੇ ਇਨ੍ਹਾਂ 11 ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਆਏ ਹਾਂ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਭਾੜੇ ਦੇ ਲੋਕਾਂ ਦੀ ਮਦਦ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਹ ਰੋਕਿਆ ਹੈ। -PTC Newsਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ। ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ। pic.twitter.com/ajHxUwx64D — Amit Shah (@AmitShah) February 16, 2022