Himachal Pradesh: ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਆਈ ਤਬਾਹੀ ਦੇ ਮੱਦੇਨਜ਼ਰ ਭਲਕੇ 15 ਅਗਸਤ ਨੂੰ ਸੂਬੇ ਭਰ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਨਾ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਅਜੇ ਵੀ ਇਹ ਅੰਕੜਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ।ਦੂਜੇ ਪਾਸੇ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਅੱਜ ਤੋਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਤੋਂ ਰਾਹਤ ਮਿਲੇਗੀ। ਦੂਜੇ ਪਾਸੇ ਅਗਲੇ ਤਿੰਨ-ਚਾਰ ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 15 ਤੋਂ 18 ਅਗਸਤ ਦੇ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦੇ ਨਾਲ ਹਲਕੀ/ਦਰਮਿਆਨੀ ਤੋਂ ਵਿਆਪਕ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਜ਼ਿਕਰਯੋਗ ਹੈ ਕਿ ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਕਾਰਨ ਭਾਰੀ ਜਾਨੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬੇ ਭਰ ਵਿੱਚ ਨੈਸ਼ਨਲ ਹਾਈਵੇਅ ਅਤੇ ਸਟੇਟ ਹਾਈਵੇ ਬੁਰੀ ਤਰ੍ਹਾਂ ਟੁੱਟ ਚੁੱਕੇ ਹਨ ਅਤੇ 24 ਘੰਟੇ ਪਏ ਮੀਂਹ ਨੇ ਸੂਬੇ ਵਿੱਚ ਤਬਾਹੀ ਮਚਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਅਜੇ ਵੀ ਜਾਰੀ ਹੈ ਅਤੇ ਪਹਿਲੀ ਤਰਜੀਹ ਲੋਕਾਂ ਦੀ ਜਾਨ ਬਚਾਉਣਾ ਹੈ।ਇਹ ਵੀ ਪੜ੍ਹੋ: ਸੁਤੰਤਰਤਾ ਦਿਵਸ ਦੀ 77ਵੀਂ ਵਰੇਗੰਢ ਮੌਕੇ ਚੋਣਵੀਆਂ ਇਨਕਲਾਬੀ ਸ਼ਾਇਰੀਆਂ ਦਾ ਸੰਗ੍ਰਿਹ