CM Mann visits singer Surinder Shinda Home: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗਾਇਕ ਮਰਹੂਮ ਸੁਰਿੰਦਰ ਛਿੰਦਾ ਦੇ ਨਿਵਾਸ ਸਥਾਨ ਸਰਾਭਾ ਨਗਰ ਵਿਖੇ ਆਏ। ਜਿੱਥੇ ਉਨ੍ਹਾਂ ਨੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਐੱਮ ਮਾਨ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੁਰਿੰਦਰ ਛਿੰਦਾ ਨਾਲ ਕਈ ਪਲੇਟਫਾਰਮ ਸਾਂਝੇ ਕੀਤੇ ਹਨ। ਜਦੋਂ ਉਨ੍ਹਾਂ ਨੇ ਆਪਣਾ ਕਰੀਅਰ ਸ਼ੁਰੂ ਕੀਤਾ ਤਾਂ ਉਨ੍ਹਾਂ ਨੇ ਛਿੰਦਾ ਜਾਂ ਮੁਹੰਮਦ ਸਦੀਕ ਵਰਗੇ ਕਲਾਕਾਰਾਂ ਤੋਂ ਬਹੁਤ ਕੁਝ ਸਿੱਖਣ ਦੀ ਕੋਸ਼ਿਸ਼ ਕੀਤੀ। ਛਿੰਦਾ ਜਦੋਂ ਵੀ ਮਿਲਦੇ ਸੀ ਤਾਂ ਖੁਸ਼ ਮਨ ਨਾਲ ਮਿਲਦੇ ਸੀ। ਉਨ੍ਹਾਂ ਦਾ ਪੰਜਾਬ ਵਿੱਚ ਕੋਈ ਤੋੜ ਨਹੀਂ ਹੈ। ਸੀਐੱਮ ਮਾਨ ਨੇ ਕਿਹਾ ਕਿ ਜਿਉਣਾ ਮੌੜ ਗੀਤ ਸੁਣ ਕੇ ਉਹ ਵੱਡੇ ਹੋਏ ਹਨ। ਛਿੰਦਾ ਆਪਣੇ ਆਪ ਵਿੱਚ ਗਾਇਕੀ ਦਾ ਬਾਦਸ਼ਾਹ ਸੀ। ਪੰਜਾਬੀ ਗੀਤਕਾਰ ਅਤੇ ਫਿਲਮ ਇੰਡਸਟਰੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਦੱਸ ਦਈਏ ਕਿ ਸੁਰਿੰਦਰ ਛਿੰਦਾ ਨੇ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਹਸਪਤਾਲ 'ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ 'ਚ ਇਨਫੈਕਸ਼ਨ ਵਧ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਛਿੰਦਾ ਇਕ ਨਿੱਜੀ ਹਸਪਤਾਲ ਵਿਚ ਵੀ ਕਈ ਦਿਨਾਂ ਤੋਂ ਵੈਂਟੀਲੇਟਰ 'ਤੇ ਰਹੇ। ਜਿੱਥੇ ਉਨ੍ਹਾਂ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਡੀ.ਐਮ.ਸੀ. ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ। ਕਾਬਿਲੇਗੌਰ ਹੈ ਕਿ ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਅਤੇ ਦੋ ਧੀਆਂ ਛੱਡ ਗਏ ਹਨ।ਇਹ ਵੀ ਪੜ੍ਹੋ: Sidhu Moosewala Murder Case: ਸ਼ਿਕੰਜੇ ’ਚ ਸਿੱਧੂ ਮੂਸੇਵਾਲਾ ਦਾ ਗੁਨਾਹਗਾਰ; ਇੰਝ ਸਚਿਨ ਬਿਸ਼ਨੋਈ ਨੂੰ ਭਾਰਤ ਲੈ ਕੇ ਆਈ ਪੁਲਿਸ