Minister Harjot Bains: ਪਹਾੜੀ ਇਲਾਕਿਆਂ ’ਚ ਪੈ ਰਹੇ ਮੀਂਹ ਦੇ ਕਾਰਨ ਮੈਦਾਨੀ ਇਲਾਕਿਆਂ ’ਚ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਹਾਲਾਂਕਿ ਪੰਜਾਬ ’ਚ ਕਈ ਪਿੰਡਾਂ ’ਚ ਪਾਣੀ ਭਰ ਵੀ ਗਿਆ ਹੈ। ਸਰਕਾਰ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਹੜ੍ਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗ ਲਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਟਵੀਟ ਕਰ ਜਾਣਕਾਰੀ ਦਿੱਤੀ ਹੈ।
ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 
15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। 
ਗੁਰੂ ਸਾਹਿਬ ਜੀ ਵੱਲੋਂ… https://t.co/euhLG7V0qo
— Harjot Singh Bains (@harjotbains) August 19, 2023
 <script async src=https://platform.twitter.com/widgets.js charset=utf-8></script> ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਦੱਸਿਆ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ। ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ। ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ 7 ਜ਼ਿਲ੍ਹਿਆਂ ਦੇ 89 ਪਿੰਡ ਹੜ੍ਹ ਦੀ ਚਪੇਟ ’ਚ ਆਏ ਹੋਏ ਹਨ। ਇਹ ਸਥਿਤੀ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਇਹ ਸਥਿਤੀ ਪੈਦਾ ਹੋਈ ਹੈ। ਦੱਸ ਦਈਏ ਕਿ ਹੜ ਨੇ ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਗੁਰਦਾਸਪੁਰ ਨੂੰ ਪ੍ਰਭਾਵਿਤ ਕੀਤਾ ਹੈ। ਇਹ ਵੀ ਪੜ੍ਹੋ: Moosewala Murder: ਮੂਸੇਵਾਲੇ ਨੂੰ ਮਾਰਨ ਲਈ ਗੈਂਗਸਟਰਾਂ ਨੂੰ ਅਯੁੱਧਿਆ ਤੋਂ ਮਿਲੀ ਹਥਿਆਰਾਂ ਦੀ ਟ੍ਰੇਨਿੰਗ