Mobile Phone In Punjab Jail: ਪੰਜਾਬ ਦੀਆਂ ਜੇਲ੍ਹਾਂ ’ਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਮਾਮਲਾ ਪਟਿਆਲਾ ਦੀ ਕੇਂਦਰੀ ਜੇਲ੍ਹ ਚੋਂ ਸਾਹਮਣੇ ਆਇਆ ਹੈ। ਜਿੱਥੋਂ 7 ਮੋਬਾਈਲ ਫੋਨ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਮੁਤਾਬਿਕ ਜੇਲ੍ਹ ਦੇ ਬਾਹਰੋਂ ਮੋਬਾਈਲ ਨੂੰ ਜੇਲ੍ਹ ਦੇ ਅੰਦਰ ਸੁੱਟੇ ਗਏ ਸੀ। ਜਿਨ੍ਹਾਂ ਨੂੰ ਪੁਲਿਸ ਨੇ ਬਰਾਮਦ ਕਰ ਦਿੱਤਾ ਹੈ। ਮੋਬਾਈਲ ਦੇ ਨਾਲ-ਨਾਲ ਜ਼ਰਦੇ ਦੀਆਂ ਪੁੜੀਆਂ ਸਮੇਤ ਬਰਾਮਦ ਕੀਤਾ ਗਿਆ ਹੈ।ਇਸ ਤੋਂ ਇਲਾਵਾ ਪੁਲਿਸ ਨੇ ਨਾਭਾ ਦੀ ਨਵੀਂ ਜੇਲ੍ਹ ’ਚੋਂ ਵੀ ਇੱਕ ਮੋਬਾਈਲ ਬਰਾਮਦ ਕੀਤਾ ਹੈ। ਦੱਸ ਦਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਸੁਰਖੀਆਂ ’ਚ ਬਣੀਆਂ ਰਹਿੰਦੀਆਂ ਹਨ। ਜੇਲ੍ਹਾਂ ’ਚੋਂ ਲਗਾਤਾਰ ਨਸ਼ਾ ਅਤੇ ਮੋਬਾਈਲ ਫੋਨ ਬਰਾਮਦ ਹੋ ਰਹੇ ਹਨ ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ਦੀ ਸੁਰੱਖਿਆ ਸਵਾਲਾਂ ਦੇ ਘੇਰੇ ’ਚ ਬਣੀ ਹੋਈ ਹੈ। ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਠੀਕ ਰਹਿਣ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ ਉੱਥੇ ਹੀ ਦੂਜੇ ਪਾਸੇ ਇਸ ਤਰ੍ਹਾਂ ਦੇ ਮਾਮਲੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ। ਇਹ ਵੀ ਪੜ੍ਹੋ: Samana Patiala Toll Plaza Closed: CM ਮਾਨ ਨੇ ਸਮਾਣਾ-ਪਟਿਆਲਾ ਸੜਕ 'ਤੇ ਬਣੇ ਟੋਲ ਪਲਾਜ਼ਾ ਕੀਤਾ ਬੰਦ