Punjab News: ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮ.ਪੀ.) ਦੇ ਦੋ ਅਸਲਾ ਸਪਲਾਇਰਾਂ, ਜੋ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐਮ.ਪੀ. ਤੋਂ ਪੰਜਾਬ ਸਮੇਤ ਹੋਰਾਂ ਰਾਜਾਂ ਵਿੱਚ ਹਥਿਆਰ ਸਪਲਾਈ ਕਰਦੇ ਸਨ ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ।ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਵਿੱਚ ਜ਼ਿਲ੍ਹਾ ਖਰਗੋਨ ਦੇ ਪਿੰਡ ਸਿਗਨੂਰ ਦੇ ਵਾਸੀ ਹਰਪਾਲ ਸਿੰਘ ਅਤੇ ਜ਼ਿਲ੍ਹਾ ਭਰਵਾਨੀ ਦੇ ਪਿੰਡ ਬਲਵਾੜੀ ਦੇ ਕਿਸ਼ੋਰ ਸਿੰਘ ਰਾਠੌਰ ਵਜੋਂ ਕੀਤੀ ਹੈ, ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ 17 ਪਿਸਤੌਲ ਅਤੇ 35 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਸਪਲਾਈ ਕੀਤੇ ਜਾਣੇ ਸਨ।
In a major breakthrough, the Counter Intelligence team busted an illegal weapon smuggling module operating from Madhya Pradesh
They were involved in manufacturing and supplying weapons to gangs
Arrested 2 and recovered 17 pistols along with 35 magazines (1/2) pic.twitter.com/YFipmRLBP4
— DGP Punjab Police (@DGPPunjabPolice) August 5, 2023
 <script async src=https://platform.twitter.com/widgets.js charset=utf-8></script>ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਜਲੰਧਰ ਦੇ ਮਕਸੂਦਾਂ-ਬਿਧੀਪੁਰ ਰੋਡ ਤੋਂ ਲਵਦੀਪ ਉਰਫ ਲਵ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 1 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਜਾਣ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਐੱਫਆਈਆਰ ਨੰਬਰ 22 ਮਿਤੀ 31.07.2023 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਕੇਸ ਪਹਿਲਾਂ ਹੀ ਦਰਜ ਹੈ।ਡੀਜੀਪੀ ਨੇ ਕਿਹਾ ਕਿ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਹਥਿਆਰ ਇੱਕ ਖੇਪ ਦਾ ਹਿੱਸਾ ਸਨ, ਜੋ ਅੰਤਰ-ਰਾਜੀ ਹਥਿਆਰ ਨਿਰਮਾਤਾਵਾਂ ਅਤੇ ਸਪਲਾਇਰਾਂ ਵੱਲੋਂ ਸਪਲਾਈ ਕੀਤਾ ਗਿਆ ਸੀ। ਇਹਨਾਂ ਸਪਲਾਇਰਾਂ ਦਾ ਐਮ.ਪੀ ਦੇ ਜ਼ਿਲ੍ਹਾ ਖਰਗੋਨ ਤੇ ਭਰਵਾਨੀ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਸੀ। ਇਸ ਪੁਖਤਾ ਜਾਣਕਾਰੀ ਤੋਂ ਬਾਅਦ ਸੀਆਈ ਜਲੰਧਰ ਦੀ ਟੀਮ ਮੰਗਲਵਾਰ ਨੂੰ ਐਮਪੀ ਪਹੁੰਚੀ ਅਤੇ ਦੋਨਾਂ ਹਥਿਆਰ ਸਪਲਾਇਰਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ। ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਅਤੇ ਗੋਲਾ ਸਿੱਕਾ ਬਰਾਮਦ ਹੋਣ ਦੀ ਪੂਰਨ ਸੰਭਾਵਨਾ ਹੈ।