ਬਠਿੰਡਾ: ਪੰਜਾਬ ਦੀਆਂ ਜੇਲ੍ਹਾਂ ਆਏ ਦਿਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਚ ਬਣੀ ਰਹਿੰਦੀ ਹੈ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਬਠਿੰਡਾ ਜੇਲ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਜੇਲ੍ਹ ਚ ਬੰਦ ਹਵਾਲਾਤੀ ਆਪਸ ਵਿੱਚ ਹੀ ਭਿੜ ਗਏ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਜੇਲ੍ਹ ਪ੍ਰਸ਼ਾਸਨ ਦੀ ਸੁਰੱਖਿਆ ਸਵਾਲਾਂ ਦੇ ਘੇਰੇ ਚ ਆ ਗਈ ਹੈ।ਮਿਲੀ ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ’ਚ ਤਿੰਨ ਹਵਾਲਾਤੀਆਂ ਵਿਚਾਲੇ ਆਪਸ ਚ ਲੜਾਈ ਹੋ ਗਈ ਜਿਸ ਤੋਂ ਬਾਅਦ ਪੁਲਿਸ ਨੇ ਤਿੰਨ ਹਵਾਲਾਤੀਆਂ ਖਿਲਾਫ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੇ ਬਿਆਨ ਤੋਂ ਹਵਾਲਾਤੀਆਂ ਖਿਲਾਫ ਮਾਮਲਾ ਕੀਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਨੇ ਹਵਾਲਾਤੀ ਕੁਲਦੀਪ ਸਿੰਘ ਵਾਸੀ ਚਾਉਕੇ, ਹਵਾਲਾਤੀ ਰੋਹਿਤ ਕੁਮਾਰ ਅਤੇ ਸੰਕੇਤ ਕੁਮਾਰ ਵਾਸੀ ਬਠਿੰਡਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।-ਰਿਪੋਰਟਰ ਨਵੀਨ ਸ਼ਰਮਾ ਦੇ ਸਹਿਯੋਗ ਨਾਲ ਇਹ ਵੀ ਪੜ੍ਹੋ: ਹਰਿਆਣਾ ਦੇ ਖੇਡ ਮੰਤਰੀ ਨੇ ਦਿੱਤਾ ਅਸਤੀਫਾ