ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ 'ਚ 10 'ਤੇ ਦੋਸ਼ ਤੈਅ

By  Ravinder Singh July 26th 2022 01:19 PM

ਅੰਮ੍ਰਿਤਸਰ : ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA)ਦੀ ਵਿਸ਼ੇਸ਼ ਅਦਾਲਤ ਨੇ 10 ਮੁਲਜ਼ਮਾਂ ਖ਼ਿਲਾਫ਼ ਸਾਜ਼ਿਸ਼ ਰਚਣ, ਸਬੂਤ ਨਸ਼ਟ ਕਰਨ ਤੇ ਗੈਰ-ਕਾਨੂੰਨੀ ਸਰਗਰਮੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਤੈਅ ਕੀਤੇ ਹਨ। ਸੁਣਵਾਈ ਦੌਰਾਨ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ। ਅਕਤੂਬਰ 2020 ਵਿੱਚ ਭਿੱਖੀਵਿੰਡ ਸਥਿਤ ਘਰ ਸ਼ੌਰਿਆ ਚੱਕਰ ਵਿਜੇਤੂ ਬਲਵਿੰਦਰ ਸੰਧੂ ਨੂੰ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਸਨ। ਇਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ 'ਚ 10 'ਤੇ ਦੋਸ਼ ਤੈਅਇਸ ਕਤਲ 'ਚ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦਾ ਨਾਮ ਆਉਣ ਮਗਰੋਂ ਜਾਂਚ ਐਨਆਈਏ ਨੂੰ ਸੌਂਪੀ ਗਈ ਸੀ। ਜਾਂਚ ਏਜੰਸੀ ਨੇ ਗੁਰਜੀਤ ਸਿੰਘ, ਸੁਖਦੀਪ ਸਿੰਘ, ਇੰਦਰਜੀਤ ਸਿੰਘ, ਸੁਖਮੀਤਪਾਲ ਸਿੰਘ, ਨਵਪ੍ਰੀਤ ਸਿੰਘ, ਹਰਬਿੰਦਰ ਸਿੰਘ ਤੇ ਸੁਖਰਾਜ ਸਿੰਘ, ਰਵੀ ਢਿੱਲੋਂ, ਜਗਰੂਪ ਸਿੰਘ ਅਤੇ ਅਕਾਸ਼ਦੀਪ ਸਿੰਘ ਧਾਲੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਸੀ, ਜਦਕਿ ਰਵਿੰਦਰ ਸਿੰਘ, ਰਾਕੇਸ਼ ਕੁਮਾਰ, ਚੰਦ ਕੁਮਾਰ ਅਤੇ ਪ੍ਰਭਦੀਪ ਸਿੰਘ ਮਿੱਠੂ ਨੂੰ ਕੇਸ 'ਚੋਂ ਬਰੀ ਕਰ ਦਿੱਤਾ ਗਿਆ। ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ 'ਚ 10 'ਤੇ ਦੋਸ਼ ਤੈਅਬਲਵਿੰਦਰ ਸਿੰਘ ਸੰਧੂ ਦਾ ਕਤਲ ਕਿਰਾਏ ਦੇ ਬੰਦਿਆਂ ਤੋਂ ਕਰਵਾਇਆ ਗਿਆ ਸੀ। ਕਤਲ ਲਈ ਗੈਂਗਸਟਰ ਸੁੱਖ ਭਿਖਾਰੀਵਾਲ ਨੇ ਗੁਰਜੀਤ ਸਿੰਘ ਅਤੇ ਸੁਖਦੀਪ ਸਿੰਘ ਨਾਲ ਤਿੰਨ ਲੱਖ ਵਿੱਚ ਸੌਦਾ ਤੈਅ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਦੁਬਈ ਤੋਂ ਗ੍ਰਿਫ਼ਤਾਰ ਕੀਤਾ ਸੀ। ਕਾਬਿਲਗੌਰ ਹੈ ਕਿ 16 ਅਕਤੂਬਰ 2020 ਨੂੰ ਕਸਬਾ ਭਿੱਖੀਵਿੰਡ ਵਿਖੇ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ 2 ਨਕਾਬਪੋਸ਼ ਨੌਜਵਾਨਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ 'ਚ 10 'ਤੇ ਦੋਸ਼ ਤੈਅਸਤੰਬਰ 1990 ਵਿੱਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਨੇ 200 ਅੱਤਵਾਦੀਆਂ ਨਾਲ ਬਲਵਿੰਦਰ ਸਿੰਘ ਦੇ ਘਰ ਉਪਰ ਹਮਲਾ ਕਰ ਦਿੱਤਾ ਸੀ। ਬਲਵਿੰਦਰ ਦੇ ਪਰਿਵਾਰ ਦੀ ਅੱਤਵਾਦੀਆਂ ਨਾਲ ਸਖ਼ਤ ਟੱਕਰ ਸੀ। ਪੰਜ ਘੰਟੇ ਚੱਲੇ ਮੁਕਾਬਲੇ ਵਿੱਚ ਪੰਜਵੜ ਭੱਜ ਖੜ੍ਹਾ ਹੋ ਗਿਆ ਸੀ ਤੇ ਉਸਦੇ ਕਈ ਸਾਥੀ ਮਾਰੇ ਗਏ ਸਨ। 1993 'ਚ ਗ੍ਰਹਿ ਮੰਤਰਾਲੇ ਦੀ ਸਿਫਾਰਸ਼ 'ਤੇ ਤਤਕਾਲੀ ਰਾਸ਼ਟਰਪਤੀ ਸ਼ੰਕਰ ਦਿਆਲ ਸ਼ਰਮਾ ਨੇ ਬਲਵਿੰਦਰ ਸਿੰਘ, ਉਸ ਦੇ ਵੱਡੇ ਭਰਾ ਰਣਜੀਤ ਸਿੰਘ ਤੇ ਦੋਵਾਂ ਭਰਾਵਾਂ ਦੀਆਂ ਪਤਨੀਆਂ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਸੀ। ਇਹ ਵੀ ਪੜ੍ਹੋ : ਭਾਰਤ ਨੂੰ ਲੱਗਾ ਵੱਡਾ ਝਟਕਾ, ਨੀਰਜ ਚੋਪੜਾ ਰਾਸ਼ਟਰਮੰਡਲ ਖੇਡਾਂ ਤੋਂ ਬਾਹਰ  

Related Post