ਪੋਲਿਸ਼ ਸਰਹੱਦ 'ਤੇ 100 ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕਰ ਕੇ ਯੂਕਰੇਨ ਭੇਜਿਆ
ਨਵੀਂ ਦਿੱਲੀ : ਬੇਲਾਰੂਸ ਨੇ ਦਾਅਵਾ ਕੀਤਾ ਕਿ ਪੋਲਿਸ਼ ਸਰਹੱਦ ਉਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ ਲਗਭਗ 100 ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਵਾਪਸ ਯੂਕਰੇਨ ਭੇਜ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਰੋਮਾਨੀਆ ਦੇ ਇਕ ਸ਼ਰਨਾਰਥੀ ਕੈਂਪ ਵਿਚ ਰੱਖਿਆ ਗਿਆ ਹੈ। ਸੰਯੁਕਤ ਰਾਸ਼ਟਰ ਵਿੱਚ ਬੇਲਾਰੂਸ ਦੇ ਰਾਜਦੂਤ ਵੈਲੇਨਟਿਨ ਰਯਬਾਕੋਵ ਨੇ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਇਕ ਬਿਆਨ ਦਿੰਦੇ ਹੋਏ ਟਿੱਪਣੀ ਕੀਤੀ। ਇਸ ਤਰ੍ਹਾਂ ਨਾਲ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਨੂੰ ਵਾਪਸ ਭੇਜਣ ਨਾਲ ਵਿਦਿਆਰਥੀਆਂ ਦੀਆਂ ਪਰੇਸ਼ਾਨੀਆਂ ਵੱਧ ਸਕਦੀਆਂ ਹਨ। ਜਿਹੜੇ ਵਿਦਿਆਰਥੀ ਉਥੋਂ ਨਿਕਲ ਚੁੱਕੇ ਹਨ ਉਨ੍ਹਾਂ ਨੂੰ ਮੁੜ ਉਥੇ ਫਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਾਰਤੀ ਵਿਦਿਆਰਥੀਆਂ ਦੇ ਇੱਕ ਸਮੂਹ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਰੱਖਣ ਦੇ ਵੀ ਦੋਸ਼ ਹਨ। ਰਯਬਾਕੋਵ ਨੇ ਕਿਹਾ ਕਿ ਪੋਲਿਸ਼ ਸਰਹੱਦ ਉਤੇ ਗਾਰਡਾਂ ਨੇ 26 ਫਰਵਰੀ ਨੂੰ ਲਗਭਗ 100 ਭਾਰਤੀ ਵਿਦਿਆਰਥੀਆਂ ਦੇ ਸਮੂਹ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਧੱਕੇ ਨਾਲ ਵਾਪਸ ਭੇਜ ਦਿੱਤਾ। ਬਾਅਦ ਵਿੱਚ ਇਨ੍ਹਾਂ ਨੂੰ ਰੋਮਾਨੀਆ ਦੇ ਇਕ ਸ਼ਰਨਾਰਥੀ ਕੈਂਪ ਵਿੱਚ ਰੱਖਿਆ ਗਿਆ। ਸੰਯੁਕਤ ਰਾਸ਼ਟਰ ਵਿੱਚ ਯੂਕਰੇਨ ਦੇ ਰਾਜਦੂਤ ਸਰਗੇਈ ਕਿਸਲਿਸਿਆ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਵਿੱਚ ਰੂਸੀ ਫ਼ੌਜੀ ਕਾਰਵਾਈ ਵਿੱਚ ਇਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ। ਦੂਜੇ ਪਾਸੇ ਭਾਰਤ ਸਰਕਾਰ ਯੂਕਰੇਨ ਵਿਚੋਂ ਕੱਢਣ ਲਈ ਚਾਰਾਜ਼ੋਈ ਕਰ ਰਿਹਾ ਹੈ। ਭਾਰਤ ਸਰਕਾਰ ਨੇ ਆਪ੍ਰੇਸ਼ਨ ਗੰਗਾ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਸੈਂਕੜੇ ਵਿਦਿਆਰਥੀਆਂ ਨੂੰ ਉਥੋਂ ਕੱਢ ਲਿਆ ਗਿਆ ਹੈ। ਇਹ ਵੀ ਪੜ੍ਹੋ : ਨੌਜਵਾਨ ਨੇ ਨਵਵਿਆਹੁਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ