ਇੱਕੋ ਪਰਿਵਾਰ ਦੇ 11 ਮੈਂਬਰਾਂ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਮੰਗੀ 'ਇੱਛਾ ਮੌਤ'
ਮੱਧ ਪ੍ਰਦੇਸ਼, 10 ਅਪ੍ਰੈਲ 2022: ਇੱਕੋ ਪਰਿਵਾਰ ਦੇ 11 ਮੈਂਬਰਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇੱਛਾ ਮੌਤ ਦੀ ਬੇਨਤੀ ਕੀਤੀ ਹੈ। ਗਵਾਲੀਅਰ ਦੇ ਬੇਲਗਾਮ ਦੇ ਪਿੰਡ ਬੀਰਬਲੀ ਦੇ ਪਰਿਵਾਰਕ ਮੈਂਬਰਾਂ ਦੇ ਅਜਿਹੇ ਦਾਅਵੇ ਦੇ ਪਿੱਛੇ ਇੱਕ ਹੈਰਾਨੀਜਨਕ ਕਾਰਨ ਸਾਹਮਣੇ ਆਇਆ ਹੈ। ਇਹ ਵੀ ਪੜ੍ਹੋ: ਨਸ਼ੇ ਦੀ ਖਰੀਦ ਅਤੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਨੌਜਵਾਨਾਂ ਨੇ ਖੜੇ ਕੀਤੇ ਵੱਡੇ ਸਵਾਲ ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਇਲਾਕੇ ਦੇ ਗੁੰਡੇ ਉਨ੍ਹਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਲਈ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ ਅਤੇ ਇਹ ਕਿ ਉਨ੍ਹਾਂ ਨੇ ਆਪਣੀ ਜ਼ਮੀਨ 'ਤੇ ਕੀਤੀ ਜਾ ਰਹੀ ਸਾਜ਼ਿਸ਼ ਦੇ ਖਤਰੇ ਤੋਂ ਬਚਣ ਲਈ ਖੁਦਕੁਸ਼ੀ ਦਾ ਰਾਹ ਚੁਣਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਇਹ ਜ਼ਮੀਨ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਸਾਧਨ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਇਹ ਜ਼ਮੀਨ ਖੋਹੀ ਗਈ ਤਾਂ ਇਨ੍ਹਾਂ ਸਾਰਿਆਂ ਨੂੰ ਬਿਨਾਂ ਰੋਟੀ ਤੋਂ ਆਪਣੀ ਜੀਵਨ ਲੀਲਾ ਸਮਾਪਤ ਕਰਨੀ ਪਵੇਗੀ ਅਤੇ ਇਸੇ ਲਈ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਖੁਦਕੁਸ਼ੀ ਦੀ ਇਜਾਜ਼ਤ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਹ ਪੱਤਰ ਆਪਣੇ ਖੇਤਰ ਅਧੀਨ ਪੈਂਦੇ ਕਲੈਕਟਰ ਦਫ਼ਤਰ ਨੂੰ ਸੌਂਪ ਦਿੱਤਾ ਹੈ। ਮੱਧ ਪ੍ਰਦੇਸ਼ ਵਿੱਚ ਰਹਿਣ ਵਾਲੇ ਇਸ ਪਰਿਵਾਰ ਅਨੁਸਾਰ ਇਲਾਕੇ ਦੇ ਜਿੰਦਰ ਅਗਰਵਾਲ ਅਤੇ ਵਿਜੇ ਕਾਕਬਾਨੀ ਨਾਮਕ ਠੱਗ ਉਨ੍ਹਾਂ ਦੀ 1.2 ਵਿੱਘੇ ਜ਼ਮੀਨ ’ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਵੀ ਪੜ੍ਹੋ: ਰੇਲ ਗੱਡੀ 'ਚ ਸਵਾਰੀਆਂ ਨਾਲ ਘੋੜੇ ਨੇ ਵੀ ਕੀਤਾ ਸਫਰ, ਤਸਵੀਰ ਹੋਈ ਵਾਇਰਲ ਪਰਿਵਾਰ ਵੱਲੋਂ ਕੀਤੇ ਦਾਅਵੇ ਅਨੁਸਾਰ ਜ਼ਮੀਨ ਉਨ੍ਹਾਂ ਦੇ ਨਾਂ ’ਤੇ ਹੈ। ਦੋਸ਼ ਹੈ ਕਿ ਗੁੰਡਿਆਂ ਨੇ ਉਨ੍ਹਾਂ ਨੂੰ ਵਿਰਾਸਤ ਵਿਚ ਮਿਲੀ ਇਸ ਜ਼ਮੀਨ 'ਤੇ ਜ਼ਬਰਦਸਤੀ ਕਬਜ਼ਾ ਕਰ ਲਿਆ। ਉਹ ਉੱਥੇ ਫਲੈਟ ਬਣਾਉਣਾ ਚਾਹੁੰਦੇ ਹਨ ਅਤੇ ਲਗਾਤਾਰ ਹੀ ਧਮਕੀਆਂ ਦੇ ਰਹੇ ਹਨ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਰਾਸ਼ਟਰਪਤੀ ਕੀ ਜਵਾਬ ਦਿੰਦੇ ਨੇ ਉਸਦੀ ਉਡੀਕ ਕੀਤੀ ਜਾ ਰਹੀ ਹੈ। -PTC News