ਜੰਗਲਾਤ ਮਹਿਕਮੇ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਮੰਤਰੀਆਂ ਤੇ ਅਧਿਕਾਰੀਆਂ ਸਣੇ 15 ਪੱਤਰਕਾਰਾਂ 'ਤੇ ਗਿਰੀ ਗਾਜ

By  Jasmeet Singh June 23rd 2022 07:55 AM

ਮੋਹਾਲੀ, 23 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੀ 2 ਜੂਨ ਨੂੰ ਰਿਸ਼ਵਤਖੋਰੀ ਦੇ ਦੋਸ਼ ਹੇਠ ਮੋਹਾਲੀ ਦੇ ਡੀਐਫਓ ਗੁਰਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸਤੋਂ ਪੁੱਛਗਿੱਛ ਮਗਰੋਂ ਜੰਗਲਾਤ ਵਿਭਾਗ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸਭ ਤੋਂ ਹੈਰਾਨਗੀ ਦੀ ਗੱਲ ਇਹ ਹੈ ਕਿ ਭ੍ਰਿਸ਼ਟਾਚਾਰ ਦੇ ਇਸ ਮਾਮਲੇ 'ਚ ਅਖਬਾਰਾਂ ਅਤੇ ਟੀ.ਵੀ.ਚੈਨਲਾਂ ਦੇ 15 ਪੱਤਰਕਾਰਾਂ ਦੇ ਨਾਂਅ ਵੀ ਸਾਹਮਣੇ ਆਏ ਹਨ। ਇਹ ਵੀ ਪੜ੍ਹੋ: ਸਾਬਕਾ IPS ਇਕਬਾਲ ਸਿੰਘ ਲਾਲਪੁਰਾ ਨੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਦਾ ਭੇਜਿਆ ਨੋਟਿਸ ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਸਟਿੰਗ ਆਪ੍ਰੇਸ਼ਨ ਦੇ ਆਧਾਰ 'ਤੇ ਡੀਐਫਓ ਗੁਰਮਨ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਵਿਜੀਲੈਂਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਵੇਲੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਫਿਰ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਦੇ ਇਸ਼ਾਰੇ ’ਤੇ ਵਿਭਾਗ ਵਿੱਚ ਭਾਰੀ ਭ੍ਰਿਸ਼ਟਾਚਾਰ ਹੋਇਆ ਸੀ। ਸੂਰਤਾਂ ਮੁਤਾਬਕ ਇਨ੍ਹਾਂ ਪੱਤਰਕਾਰਾਂ ਨੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਜੰਗਲਾਤ ਦੀ ਜ਼ਮੀਨ ਨੂੰ ਗੈਰ-ਕਾਨੂੰਨੀ ਢੰਗ ਨਾਲ ਖਰੀਦ ਕੇ ਉਥੇ ਦਰੱਖਤਾਂ ਦੀ ਨਜਾਇਜ਼ ਕਟਾਈ ਕੀਤੀ ਅਤੇ ਲੱਖਾਂ ਰੁਪਏ ਕਮਾਏ, ਵੈਸੇ ਇਹ ਸਕੈਮ ਕਰੋੜਾਂ ਦਾ ਦੱਸਿਆ ਜਾ ਰਿਹਾ ਹੈ। ਸੂਤਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਮੁਲਜ਼ਮਾਂ ਦੀ ਸੂਚੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਭੇਜ ਦਿੱਤੀ ਹੈ। ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਨੂੰ 8 ਜੂਨ ਨੂੰ ਅਮਲੋਹ ਤੋਂ ਗ੍ਰਿਫਤਾਰ ਕੀਤਾ ਸੀ, ਜਦਕਿ ਸੰਗਤ ਸਿੰਘ ਗਿਲਜੀਆਂ ਐਫਆਈਆਰ ਵਿੱਚ ਨਾਮ ਆਉਣ ਤੋਂ ਬਾਅਦ ਤੋਂ ਫਰਾਰ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਸ਼ਾਮਿਲ ਸਾਰੇ ਪੱਤਰਕਾਰਾਂ ਖ਼ਿਲਾਫ਼ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਖ਼ਿਲਾਫ਼ ਹੁਣ ਤੱਕ ਮਿਲੇ ਸਬੂਤਾਂ ਦੇ ਆਧਾਰ ’ਤੇ ਵਿਜੀਲੈਂਸ ਨੇ ਮੁੱਖ ਮੰਤਰੀ ਤੋਂ ਅਗਲੀ ਕਾਰਵਾਈ ਕਰਨ ਦੀ ਇਜਾਜ਼ਤ ਮੰਗੀ ਹੈ। -PTC News

Related Post